30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਵਲੋਂ ਧਾਰਮਿਕ ਤੇ ਸਮਾਜ ਸੇਵੀ ਕਾਰਜਾਂ ਦੀ ਰੂਪ ਰੇਖਾ ਕੀਤੀ ਤਿਆਰ

ਟਾਂਡਾ ਉੜਮੁੜ, 29 ਸਤੰਬਰ (ਭਗਵਾਨ ਸਿੰਘ ਸੈਣੀ)-ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਹੋਈ। ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਦੀ ਮੌਜੂਦਗੀ ਵਿਚ ਸੁਸਾਇਟੀ ਦੇ ਸਰਪ੍ਰਸਤ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਦੀ ਸਰਪ੍ਰਸਤੀ ਤੇ ਸੁਸਾਇਟੀ ਦੇ ਪ੍ਰਧਾਨ ਸ਼ਰਨਦੀਪ ਸਿੰਘ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਦੇ ਦੌਰਾਨ ਸੁਸਾਇਟੀ ਵਲੋਂ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਧਾਰਮਿਕ ਤੇ ਸਮਾਜਸੇਵੀ ਕੰਮਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ।

ਅਜੀਤ ਡੈਸਕ 30-09-2026
ਟਾਂਡਾ ਉੜਮੁੜ, 29 ਸਤੰਬਰ (ਭਗਵਾਨ ਸਿੰਘ ਸੈਣੀ)-ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਹੋਈ। ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਦੀ ਮੌਜੂਦਗੀ ਵਿਚ ਸੁਸਾਇਟੀ ਦੇ ਸਰਪ੍ਰਸਤ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਦੀ ਸਰਪ੍ਰਸਤੀ ਤੇ ਸੁਸਾਇਟੀ ਦੇ ਪ੍ਰਧਾਨ ਸ਼ਰਨਦੀਪ ਸਿੰਘ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਦੇ ਦੌਰਾਨ ਸੁਸਾਇਟੀ ਵਲੋਂ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਧਾਰਮਿਕ ਤੇ ਸਮਾਜਸੇਵੀ ਕੰਮਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ, ਸੇਵਾਦਾਰ ਭਾਈ ਹਰਪ੍ਰੀਤ ਸਿੰਘ ਤੇ ਪ੍ਰਧਾਨ ਸ਼ਰਨਦੀਪ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ਕੀਤੇ ਜਾਣ ਵਾਲੇ ਧਾਰਮਿਕ ਕਾਰਜਾਂ ਦੀ ਲੜੀ ਤਹਿਤ ਸਤਿਗੁਰੂ ਰਵਿਦਾਸ ਮਹਾਰਾਜ ਦੇ ਫਰਵਰੀ 2027 ਵਿਚ ਆ ਰਹੇ 650 ਸਾਲਾ ਸ਼ਤਾਬਦੀ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਧਾਰਮਿਕ ਪ੍ਰਤੀਯੋਗਤਾ ਕੌਣ ਬਣੇਗਾ ਪਿਆਰੇ ਦਾ ਪਿਆਰਾ, ਮਹਾਨ ਨਗਰ ਕੀਰਤਨ ਤੇ ਗੁਰਦੁਆਰਾ ਟਾਹਲੀ ਸਾਹਿਬ ਤੇ ਗੁਰਦੁਆਰਾ ਬਾਬਾ ਮੰਝ ਸਾਹਿਬ ਜੀ ਕੰਗਮਾਈ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ ਅਤੇ ਇਨ੍ਹਾਂ ਸਮਾਗਮਾਂ ਨੂੰ ਸਫਲਤਾ ਪੂਰਵਕ ਕਰਵਾਉਣ ਵਾਸਤੇ ਆਉਣ ਵਾਲੇ ਹੋਰ ਮੀਟਿੰਗਾਂ ਕਰਦੇ ਹੋਏ ਪ੍ਰਬੰਧਕ ਸੇਵਾਦਾਰਾਂ ਦੇ ਸੁਝਾਅ ਲਏ ਜਾਣਗੇ ਤਾਂ ਜੋ ਸਤਿਗੁਰੂ ਰਵਿਦਾਸ ਮਹਾਰਾਜ ਦੀ ਪਵਿੱਤਰ ਬਾਣੀ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸੰਦੇਸ਼ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾ ਸਕੇ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰਾਂ ਵਲੋਂ ਇਕੱਤਰ ਹੋ ਕੇ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਵਾਤਾਵਰਨ ਦੀ ਸੇਵਾ ਸੰਭਾਲ ਦੇ ਮੱਦੇਨਜ਼ਰ ਫਲਦਾਰ ਤੇ ਸ਼ਾਨਦਾਰ ਬੂਟੇ ਵੀ ਲਗਾਏ ਗਏ। ਇਸ ਮੌਕੇ ਪ੍ਰਧਾਨ ਸ਼ਰਨਦੀਪ ਸਿੰਘ, ਸਰਪੰਚ ਸੁਖਨਿੰਦਰ ਸਿੰਘ, ਮਾਸਟਰ ਰਾਜਾ ਸਿੰਘ ਮੂਨਕਾਂ, ਸਾਜਨ ਪ੍ਰੀਤ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਮੂਨਕਾਂ, ਸੰਦੀਪ ਸਿੰਘ ਕੁਰਾਲਾ, ਅਮਰੀਕ ਸਿੰਘ, ਮਨਪ੍ਰੀਤ ਸਿੰਘ ਕੁਰਾਲਾ, ਨਿਰਮਲ ਸਿੰਘ, ਸੈਰੀ ਜਾਜਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਨੇ ਪਿੰਡ ਕੋਟਲਾ ਨੋਧ ਸਿੰਘ ’ਚ ਵਾਲੀਬਾਲ ਟੂਰਨਾਮੈਂਟ ’ਚ ਕੀਤੀ ਸ਼ਿਰਕਤ ਅਗਲੀ ਖ਼ਬਰ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਮਰੀਜ਼ਾਂ ਦੀਆਂ ਹੱਡੀਆਂ ਦਾ ਚੈੱਕਅਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।