30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮਿਆਣੀ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਟਾਂਡਾ ਉੜਮੁੜ, 29 ਸਤੰਬਰ (ਭਗਵਾਨ ਸਿੰਘ ਸੈਣੀ)-ਪਿੰਡ ਮਿਆਣੀ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਯਾਦਗਾਰੀ ਪਾਰਕ ਵਿਖੇ ਸ਼ਰਧਾ ਨਾਲ ਮਨਾਇਆ। ਇਹ ਸਮਾਗਮ ਸੁਖਦੇਵ ਰਾਜ ਮਿਆਣੀ ਤੇ ਸੁਰਿੰਦਰ ਮਹਿਤਾ ਦੀ ਅਗਵਾਈ ਹੇਠ ਕਰਵਾਇਆ।

ਅਜੀਤ ਡੈਸਕ 30-09-2026
ਟਾਂਡਾ ਉੜਮੁੜ, 29 ਸਤੰਬਰ (ਭਗਵਾਨ ਸਿੰਘ ਸੈਣੀ)-ਪਿੰਡ ਮਿਆਣੀ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਯਾਦਗਾਰੀ ਪਾਰਕ ਵਿਖੇ ਸ਼ਰਧਾ ਨਾਲ ਮਨਾਇਆ। ਇਹ ਸਮਾਗਮ ਸੁਖਦੇਵ ਰਾਜ ਮਿਆਣੀ ਤੇ ਸੁਰਿੰਦਰ ਮਹਿਤਾ ਦੀ ਅਗਵਾਈ ਹੇਠ ਕਰਵਾਇਆ। ਇਸ ਮੌਕੇ ਹਾਜ਼ਰ ਸਾਰੇ ਵਿਅਕਤੀਆਂ ਨੇ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਨਮਨ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਤੇ ਦੇਸ਼ ਦੀ ਆਜ਼ਾਦੀ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿਚ ਹੀ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਿਰਫ਼ ਯਾਦ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਵਿਚਾਰਾਂ ਤੇ ਦੇਸ਼ ਪ੍ਰਤੀ ਸਮਰਪਣ ਤੋਂ ਪ੍ਰੇਰਨਾ ਲੈਣਾ ਵੀ ਸਾਡੀ ਜ਼ਿੰਮੇਵਾਰੀ ਹੈ। ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਦੇਸ਼ ਤੇ ਸਮਾਜ ਪ੍ਰਤੀ ਯੋਗਦਾਨ ਨੂੰ ਯਾਦ ਕੀਤਾ। ਇਸ ਮੌਕੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਜੀਵਨ ਅਤੇ ਇਤਿਹਾਸ ਬਾਰੇ ਜਾਣਕਾਰੀ ਹਾਸਿਲ ਕਰਨ ਅਤੇ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਖਦੇਵ ਰਾਜ ਮਿਆਣੀ, ਸੁਰਿੰਦਰ ਮਹਿਤਾ, ਅਸ਼ੋਕ ਕੁਮਾਰ, ਸੁਰਜੀਤ ਸਿੰਘ, ਵਿਜੇ ਕੁਮਾਰ, ਦਵਿੰਦਰ ਸਿੰਘ, ਨਾਰਾਇਣ, ਵਿਜੇ ਬਿਹਾਰੀ, ਕੁਲਦੀਪ ਕੁਮਾਰ, ਇੰਦਰਪਾਲ ਸਮੇਤ ਹੋਰ ਪਤਵੰਤੇ ਤੇ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮੰਨਣਹਾਨਾ ਰੈਲੀ ਨੂੰ ਸਫਲ ਬਣਾਉਣ ਲਈ ਵਰਕਰਾਂ ਦਾ ਇਕੱਠ ਅਗਲੀ ਖ਼ਬਰ ਡੇਂਗੂ ਤੋਂ ਬਚਾਅ ਤੇ ਇਲਾਜ ਸੰਬੰਧੀ ਸੀ. ਐੱਚ. ਸੀ. ਬੁੱਢਾਬੜ ਵਲੋਂ ਐਡਵਾਈਜ਼ਰੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।