‘ ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਰਾਹੀਂ ਕਾਂਗਰਸੀ ਵਰਕਰਾਂ ਨੂੰ ਕੀਤਾ ਲਾਮਬੰਦ
ਭੰਗਾਲਾ, 30 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਕਾਂਗਰਸ ਕਿਸਾਨ ਸੈੱਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ ਹੇਠ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਭਰਵੀਂ ਮੀਟਿੰਗ ਪਿੰਡ ਹਰਸੇ ਮਾਨਸਰ ਵਿਖੇ ਕਰਵਾਈ ਗਈ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਬੂਥ ਪੱਧਰ ’ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ’ਤੇ ਜ਼ੋਰ ਦਿੱਤਾ।
ਭੰਗਾਲਾ, 30 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਕਾਂਗਰਸ ਕਿਸਾਨ ਸੈੱਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ ਹੇਠ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਭਰਵੀਂ ਮੀਟਿੰਗ ਪਿੰਡ ਹਰਸੇ ਮਾਨਸਰ ਵਿਖੇ ਕਰਵਾਈ ਗਈ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਬੂਥ ਪੱਧਰ ’ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ’ਤੇ ਜ਼ੋਰ ਦਿੱਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਅਮਰਜੀਤ ਸਿੰਘ ਢਾਡੇਕਟਵਾਲ ਨੇ ਕਿਹਾ ਕਿ ਕੰਧ ‘ਤੇ ਲਿਖਿਆ ਸਾਫ਼ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪੰਜਾਬ ਵਿਚ ਸਰਕਾਰ ਬਣਾਉਣ ਜਾ ਰਹੀ ਹੈ ਕਿਉਂਕਿ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਨੇ ਪੰਜਾਬ ਦੀਆਂ 13 ਵਿਚੋਂ 7 ਸੀਟਾਂ ਜਿੱਤ ਕੇ ਆਪਣੀ ਮਜ਼ਬੂਤ ਸਥਿਤੀ ਦਰਸਾਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਇਸ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਸਰਕਾਰ ਹਰ ਮੋਰਚੇ ’ਤੇ ਨਾਕਾਮ ਰਹੀ ਹੈ ਅਤੇ ਪੰਜਾਬ ਦੇ ਲੋਕ ਇਸ ਤੋਂ ਛੁਟਕਾਰਾ ਚਾਹੁੰਦੇ ਹਨ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਤਰਸੇਮ ਮਿਨਹਾਸ ਨੇ ਕਿਹਾ ਕਿ ਮੌਜੂਦਾ ਸਮੇਂ ਅਕਾਲੀ ਦਲ ਅਤੇ ਭਾਜਪਾ ਸੂਬੇ ਵਿਚ ਸਰਕਾਰ ਬਣਾਉਣ ਦੀ ਸਥਿਤੀ ਵਿਚ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੂੰ ਕਾਂਗਰਸ ਤੋਂ ਮਜ਼ਬੂਤ ਅਤੇ ਸਥਿਰ ਸਰਕਾਰ ਦੀ ਉਮੀਦ ਹੈ ਕਿਉਂਕਿ ਪੰਜਾਬ ਵਿਚ ਅਮਨ-ਕਾਨੂੰਨ, ਸੁਰੱਖਿਆ ਅਤੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਤਰਜੀਹ ਦੇਣ ਦੀ ਲੋੜ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਬੀਬੀ ਹਰਮਿੰਦਰ ਕੌਰ ਨੇ ਸੱਤਾਧਾਰੀ ਧਿਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ ਅਤੇ ਬੇਲਗ਼ਾਮ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਕਾਂਗਰਸੀ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਉਣਾ ਹੋਵੇਗਾ। ਇਸ ਮੌਕੇ ਮੁਖ਼ਤਿਆਰ ਸਿੰਘ, ਰਾਜਵੀਰ ਸਿੰਘ ਰਾਵੀ ਮੰਝਪੁਰ,ਆਜ਼ਾਦ ਸਿੰਘ, ਗੁਲਸ਼ੇਰ ਸਿੰਘ ਸੈਣੀ, ਕਮਲ ਠਾਕੁਰ, ਅਮਰੀਕ ਸਿੰਘ, ਜਗਤਾਰ ਸਿੰਘ, ਨੰਬਰਦਾਰ ਹਰਿੰਦਰ ਸਿੰਘ, ਕੁਲਵਿੰਦਰ ਸਿੰਘ ਪ੍ਰਿੰਸ, ਯਾਕੂਬ ਮਸੀਹ, ਪ੍ਰਿੰਸ ਸ਼ਰਮਾ ,ਗੋਬਿੰਦ ਸਿੰਘ, ਰਾਜ ਕੁਮਾਰ ਸ਼ਰਮਾ, ਪੰਕਜ, ਰਮਨ ਕੁਮਾਰ, ਮਨੂੰ ਹਲੇੜ, ਰਾਜਵੀਰ ਸਿੰਘ ਰਵੀ, ਰਾਜੇਸ਼ ਕੁਮਾਰ, ਰਾਕੇਸ਼ ਕੁਮਾਰ, ਬਿਕਰਮ ਹਲੇੜ, ਰਮੇਸ਼ਪਾਲ ਸਿੰਘ, ਬਲਵਿੰਦਰ ਮਾਂਗਟ, ਅਮਰਿੰਦਰ ਸਿੰਘ ਚਨੌਰ ਆਦਿ ਹਾਜ਼ਰ ਸਨ।