04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ੍ਰੀ ਗੁਰੂ ਰਵਿਦਾਸ ਸੰਪ੍ਰਦਾਇ ਸੁਸਾਇਟੀ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਬੀਣੇਵਾਲ, 2 ਅਕਤੂਬਰ (ਬੈਜ ਚੌਧਰੀ)-ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਜੀ ਭਰੋਮਜਾਰਾ ਵਾਲੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ (ਅੰਮ੍ਰਿਤ ਕੁੰਡ) ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਚਰਨ ਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜਣ ’ਤੇ ਸੰਤ ਕੁਲਵੰਤ ਰਾਮ ਦਾ ਗੁਰੂ ਘਰ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ, ਮੁੱਖ ਗ੍ਰੰਥੀ ਸੰਤ ਗਿਰਧਾਰੀ ਲਾਲ, ਮੁੱਖ ਕੈਸ਼ੀਅਰ ਸੰਤ ਕਰਮ ਚੰਦ ਵਲੋਂ ਫੁੱਲ ਮਾਲਾਵਾਂ ਪਹਿਨਾ ਕੇ ਨਿੱਘਾ ਸਵਾਗਤ ਕੀਤਾ।

ਅਜੀਤ ਡੈਸਕ 03-10-2026
ਬੀਣੇਵਾਲ, 2 ਅਕਤੂਬਰ (ਬੈਜ ਚੌਧਰੀ)-ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਜੀ ਭਰੋਮਜਾਰਾ ਵਾਲੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ (ਅੰਮ੍ਰਿਤ ਕੁੰਡ) ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਚਰਨ ਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜਣ ’ਤੇ ਸੰਤ ਕੁਲਵੰਤ ਰਾਮ ਦਾ ਗੁਰੂ ਘਰ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ, ਮੁੱਖ ਗ੍ਰੰਥੀ ਸੰਤ ਗਿਰਧਾਰੀ ਲਾਲ, ਮੁੱਖ ਕੈਸ਼ੀਅਰ ਸੰਤ ਕਰਮ ਚੰਦ ਵਲੋਂ ਫੁੱਲ ਮਾਲਾਵਾਂ ਪਹਿਨਾ ਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੰਤ ਕੁਲਵੰਤ ਰਾਮ ਨੇ ਪਹਿਲਾਂ ਗੁਰ ਰਵਿਦਾਸ ਮਹਾਰਾਜ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਪਰੰਤ ਸ੍ਰੀ ਚਰਨਛੋਹ ਗੰਗਾ ਵਿਖੇ ਨਵੇਂ ਬਣ ਰਹੇ ਸੰਗਤ ਹਾਲ ਤੇ ਨਵੇਂ ਬਣ ਰਹੇ ਬਾਥਰੂਮਾਂ ਦੀ ਚਲ ਰਹੀ ਕਾਰ ਸੇਵਾ ਦਾ ਜਾਇਜ਼ਾ ਲਿਆ। ਸੰਤ ਸੁਰਿੰਦਰ ਦਾਸ ਵਲੋਂ ਚਲ ਰਹੀ ਕਾਰਸੇਵਾ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੰਤ ਕੁਲਵੰਤ ਰਾਮ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਪਵਿੱਤਰ ਧਰਤੀ ‘ਤੇ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਲਈ ਸੰਤ ਸੁਰਿੰਦਰ ਦਾਸ ਤੇ ਪੂਰੀ ਪ੍ਰਬੰਧਕ ਕਮੇਟੀ ਵਧਾਈ ਦੀ ਪਾਤਰ ਹੈ। ਇਸ ਮੌਕੇ ਸੰਤ ਸੁਰਿੰਦਰ ਦਾਸ ਵਲੋਂ ਸੰਤ ਕੁਲਵੰਤ ਰਾਮ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਤੇ ਸ੍ਰੀ ਚਰਨ ਛੋਹ ਗੰਗਾ ਵਿਖੇ ਹੋਣ ਵਾਲੇ ਹਰ ਸਮਾਗਮ ਵਿਚ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਗਈ।
ਪਿਛਲੀ ਖ਼ਬਰ ਅਰੋੜਾ ਦੀ ਅਗਵਾਈ ’ਚ ਕਾਂਗਰਸੀਆਂ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਸਾਬੀ ਨੇ ਹਲਕਾ ਮੁਕੇਰੀਆਂ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।