03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਵਿਧਾਇਕ ਘੁੰਮਣ ਨੇ ਦਾਣਾ ਮੰਡੀ ’ਚ ਕਰਵਾਈ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ

ਦਸੂਹਾ, 2 ਅਕਤੂਬਰ (ਭੁੱਲਰ)-ਵਿਧਾਇਕ ਕਰਮਬੀਰ ਸਿੰਘ ਘੁੰਮਣ ਦਾਣਾ ਮੰਡੀ ਦਸੂਹਾ ਵਿਚ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਅਤੇ ਮੰਡੀਆਂ ਵਿਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਅੱਜ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕੀਤੀ ਗਈ ਹੈ।

ਅਜੀਤ ਡੈਸਕ 03-10-2026
ਦਸੂਹਾ, 2 ਅਕਤੂਬਰ (ਭੁੱਲਰ)-ਵਿਧਾਇਕ ਕਰਮਬੀਰ ਸਿੰਘ ਘੁੰਮਣ ਦਾਣਾ ਮੰਡੀ ਦਸੂਹਾ ਵਿਚ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਅਤੇ ਮੰਡੀਆਂ ਵਿਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਅੱਜ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਨਿਰਧਾਰਿਤ ਨਮੀ ਦੇ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਲੈ ਕੇ ਆਉਣ। ਇਸ ਮੌਕੇ ਐੱਸ. ਡੀ. ਐੱਮ. ਨੇ ਦੱਸਿਆ ਕਿ ਸਾਲ 2025-26 ਦੌਰਾਨ ਜ਼ਿਲ੍ਹੇ ਵਿਚ 3,23,524 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਸੀ, ਜਦਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ 65 ਰੈਗੂਲਰ ਅਤੇ 13 ਆਰਜ਼ੀ ਮੰਡੀਆਂ ਵਿਚ ਕਰੀਬ 4 ਲੱਖ 15 ਹਜ਼ਾਰ ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਚੇਅਰਮੈਨ ਕੇ. ਪੀ. ਸੰਧੂ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸ਼ੇਰ ਪ੍ਰਤਾਪ ਸਿੰਘ, ਸੈਕਟਰੀ ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸੰਧੂ, ਪਰਮਜੀਤ ਸਿੰਘ ਪੰਮਾ ਜੌਹਰ, ਤੇਜਿੰਦਰਪਾਲ ਸਿੰਘ ਚੀਮਾ, ਡਿੰਪਲ ਦਿਉਲ, ਮੱਦੀ ਆੜ੍ਹਤੀ, ਮਹੰਤ ਸੌਦਾਗਰ ਸਿੰਘ, ਧਾਮੀ ਝਿੰਗੜ, ਰਜਿੰਦਰ ਸਿੰਘ, ਗਗਨ ਘੁੰਮਣ, ਗੋਪਾਲ ਸਿੰਘ, ਵਿਨੇ ਨੰਦਾ, ਫ਼ੌਜੀ ਨਿਹਾਲਪੁਰ, ਇੰਸਪੈਕਟਰ ਮਨਪ੍ਰੀਤ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਕੈਂਬਰਿਜ ਅਰਥ ਸਕੂਲ ਟਾਂਡਾ ਵਿਖੇ ਗਾਂਧੀ ਜੈਅੰਤੀ ਸਤਿਕਾਰ ਨਾਲ ਮਨਾਈ ਅਗਲੀ ਖ਼ਬਰ ਰੋਟਰੀ ਕਲੱਬ ਵਲੋਂ ਲੋੜਵੰਦ ਦਿਵਿਆਂਗ ਲੜਕੀ ਨੂੰ ਵੀਲ੍ਹਚੇਅਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।