04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਿੰਡ ਵਾਸੀਆਂ ਤੇ ਬਸਪਾ ਆਗੂਆਂ ਨੇ ਥਾਣਾ ਹਰਿਆਣਾ ਸਾਹਮਣੇ ਲਗਾਇਆ ਧਰਨਾ

ਹਰਿਆਣਾ, 3 ਅਕਤੂਬਰ (ਹਰਮੇਲ ਸਿੰਘ ਖੱਖ)-ਥਾਣਾ ਹਰਿਆਣਾ ਦੇ ਸਾਹਮਣੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਪੰਡੋਰੀ ਸੂਮਲਾ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵਲੋਂ ਸਾਂਝੇ ਤੌਰ ‘ਤੇ ਪੁਲਿਸ ਪ੍ਰਸ਼ਾਸਨ ਅਤੇ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਹੁਸ਼ਿਆਰਪੁਰ-ਦਸੂਹਾ ਮੁੱਖ ਸੜਕ ‘ਤੇ ਥਾਣਾ ਹਰਿਆਣਾ ਸਾਹਮਣੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ।

ਥਾਣਾ ਹਰਿਆਣਾ ਸਾਹਮਣੇ ਕੀਤੇ ਚੱਕਾ ਜਾਮ ਦੌਰਾਨ ਪ੍ਰਦਰਸ਼ਨ ਕਰਦੇ ਹੋਏ ਪਿੰਡ ਵਾਸੀ ਤੇ ਬਸਪਾ ਦੇ ਆਗੂ। ਤਸਵੀਰ : ਹਰਮੇਲ ਸਿੰਘ ਖੱਖ 04-10-2026
ਹਰਿਆਣਾ, 3 ਅਕਤੂਬਰ (ਹਰਮੇਲ ਸਿੰਘ ਖੱਖ)-ਥਾਣਾ ਹਰਿਆਣਾ ਦੇ ਸਾਹਮਣੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਪੰਡੋਰੀ ਸੂਮਲਾ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵਲੋਂ ਸਾਂਝੇ ਤੌਰ ‘ਤੇ ਪੁਲਿਸ ਪ੍ਰਸ਼ਾਸਨ ਅਤੇ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਹੁਸ਼ਿਆਰਪੁਰ-ਦਸੂਹਾ ਮੁੱਖ ਸੜਕ ‘ਤੇ ਥਾਣਾ ਹਰਿਆਣਾ ਸਾਹਮਣੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਜਾਣਕਾਰੀ ਮੁਤਾਬਿਕ ਪਿੰਡ ਪੰਡੋਰੀ ਸੂਮਲਾ ਵਿਖੇ ਕੁੱਝ ਨੌਜਵਾਨਾਂ ਵਲੋਂ ਬੀਤੇ ਦਿਨੀਂ ਸਫ਼ਾਈ ਅਭਿਆਨ ਚਲਾਇਆ ਗਿਆ ਸੀ। ਸਫ਼ਾਈ ਅਭਿਆਨ ਦੌਰਾਨ ਪਿੰਡ ਦੇ ਬੈਂਕ ਸਾਹਮਣੇ ਬਣੇ ਨਾਲੇ ‘ਤੇ ਸਲੈਬਾਂ ਰੱਖਣ ਦੀ ਜ਼ਰੂਰਤ ਸੀ, ਜਿਸ ਕਰਕੇ ਉਨ੍ਹਾਂ ਵਲੋਂ ਕਿਸੇ ਦੂਜੀ ਜਗ੍ਹਾ ‘ਤੇ ਪਈਆਂ ਵਾਧੂ ਸਲੈਬਾਂ ਚੁੱਕ ਕੇ ਉੱਥੇ ਰੱਖੀਆਂ ਸਨ, ਜਿਸ ਸੰਬੰਧੀ ਪਿੰਡ ਵਾਸੀਆਂ ਹਰਦੀਪ ਸਿੰਘ ਤੇ ਸੁਖਵਿੰਦਰ ਸਿੰਘ ‘ਤੇ ਚੋਰੀ ਦਾ ਇਲਜ਼ਾਮ ਲਗਾਉਂਦੇ ਹੋਏ ਉਨ੍ਹਾਂ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੇ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਦਬਾਅ ਹੇਠ ਆ ਕੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਪ੍ਰਦਰਸ਼ਨਕਾਰੀਆਂ ਜ਼ਿਲ੍ਹਾ ਪ੍ਰਧਾਨ ਦਿਲਜੀਤ ਰਾਏ, ਮਨਿੰਦਰ ਸਿੰਘ ਸ਼ੇਰਪੁਰੀ, ਵਰਿੰਦਰ ਵਿੱਕੀ ਹਲਕਾ ਪ੍ਰਧਾਨ, ਨਿਸ਼ਾਨ ਚੌਧਰੀ ਹਲਕਾ ਇੰਚਾਰਜ, ਗੁਰਦੇਵ ਬਿੱਟੂ ਜ਼ਿਲ੍ਹਾ ਕਨਵੀਨਰ, ਜਗਮੋਨ ਸੱਜਣਾ, ਅਮਨ ਬੁੱਲ੍ਹੋਵਾਲ, ਸੁਰਜੀਤ ਸਿੰਘ, ਜੋਗਿੰਦਰ ਸਿੰਘ, ਸਤਨਾਮ ਬਾਗਪੁਰ, ਇਕਬਾਲ ਸਿੰਘ ਲਿੱਦੜਾਂ, ਸਾਬਕਾ ਸਰਪੰਚ ਪੰਡੋਰੀ ਸੂਮਲਾ, ਰਜਵੰਤ ਕੌਰ ਸਮੇਤ ਹਾਜ਼ਰ ਲੋਕਾਂ ਨੇ ਪੰਜਾਬ ਸਰਕਾਰ ਤੇ ਥਾਣਾ ਹਰਿਆਣਾ ਦੇ ਐਸ. ਐਚ. ਓ. ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਉਕਤ ਵਿਅਕਤੀਆਂ ‘ਤੇ ਦਰਜ ਮਾਮਲੇ ਰੱਦ ਨਾ ਕੀਤੇ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ। ਇਸ ਸੰਬੰਧੀ ਐਸ. ਐਚ. ਓ. ਥਾਣਾ ਹਰਿਆਣਾ ਨੇ ਦੱਸਿਆ ਕਿ ਉਪਰੋਕਤ ਮਾਮਲਾ ਪੁਲਿਸ ਵਲੋਂ ਦਰਜ ਕੀਤਾ ਗਿਆ ਹੈ, ਜੋ ਦੋਸ਼ੀਆਂ ਵਲੋਂ ਆਪਣਾ ਜੁਰਮ ਕਬੂਲ ਕਰਨ ‘ਤੇ ਹੀ ਦਰਜ ਕੀਤਾ ਗਿਆ ਹੈ, ਕਿਸੇ ਦੇ ਦਬਾਅ ‘ਚ ਇਹ ਮਾਮਲਾ ਦਰਜ ਨਹੀਂ ਕੀਤਾ। ਇਸ ਮੌਕੇ ਡੀ. ਐਸ. ਪੀ. (ਆਰ) ਨਰਿੰਦਰ ਸਿੰਘ ਵਲੋਂ ਭਰੋਸਾ ਦੇਣ ‘ਤੇ ਜਾਮ ਖੋਲ੍ਹ ਦਿੱਤਾ ਗਿਆ।
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਮੁੜ ‘ਆਪ’ ਸਰਕਾਰ ਬਣਨਾ ਤੈਅ-ਡਾ. ਕੇ.ਜੇ. ਸਿੰਘ ਅਗਲੀ ਖ਼ਬਰ ਕਾਂਗਰਸ ਸਰਕਾਰ ਬਣਨ ’ਤੇ ਪਹਿਲਾ ਕੰਮ ਲੋਕਾਂ ਦੀ ਜਾਨ-ਮਾਲ ਨੂੰ ਸੁਰੱਖਿਅਤ ਕਰਨਾ ਹੋਵੇਗਾ-ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।