04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਬਾਬਾ ਵਿਸ਼ਵਕਰਮਾ ਦਿਵਸ ਸਮਾਗਮ ਦੀਆਂ ਤਿਆਰੀਆਂ ਲਈ ਸਭਾ ਨੇ ਕੀਤੀ ਮੀਟਿੰਗ

ਟਾਂਡਾ ਉੜਮੁੜ, 3 ਅਕਤੂਬਰ (ਭਗਵਾਨ ਸਿੰਘ ਸੈਣੀ)-ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ 9 ਨਵੰਬਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧ ’ਚ ਤਿਆਰੀਆਂ ਨੂੰ ਲੈ ਕੇ ਬਾਬਾ ਵਿਸ਼ਵਕਰਮਾ ਮੰਦਰ ਸਭਾ ਦੀ ਵਿਸ਼ੇਸ਼ ਮੀਟਿੰਗ ਹੋਈ।

ਅਜੀਤ ਡੈਸਕ 04-10-2026
ਟਾਂਡਾ ਉੜਮੁੜ, 3 ਅਕਤੂਬਰ (ਭਗਵਾਨ ਸਿੰਘ ਸੈਣੀ)-ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ 9 ਨਵੰਬਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧ ’ਚ ਤਿਆਰੀਆਂ ਨੂੰ ਲੈ ਕੇ ਬਾਬਾ ਵਿਸ਼ਵਕਰਮਾ ਮੰਦਰ ਸਭਾ ਦੀ ਵਿਸ਼ੇਸ਼ ਮੀਟਿੰਗ ਹੋਈ। ਪ੍ਰਧਾਨ ਗੁਰਦੀਪ ਸਿੰਘ ਸੀਹਰਾ, ਵਾਈਸ ਚੇਅਰਮੈਨ ਹਰਬੰਸ ਸਿੰਘ, ਗੁਰਬਖ਼ਸ਼ ਸਿੰਘ ਧੀਰ ਫ਼ੀਲਡ ਤੇ ਜੋਗਿੰਦਰ ਸਿੰਘ ਸੀਹਰਾ ਦੀ ਦੇਖ-ਰੇਖ ਵਿਚ ਹੋਈ ਮੀਟਿੰਗ ਵਿਚ ਸਭਾ ਦੀ ਸਮੁੱਚੀ ਟੀਮ ਨੇ ਭਾਗ ਲੈਂਦੇ ਹੋਏ ਦਿਵਸ ਨੂੰ ਮਨਾਉਣ ਲਈ ਵਿਚਾਰ ਚਰਚਾ ਕਰਨ ਦੇ ਨਾਲ-ਨਾਲ ਵੱਖ-ਵੱਖ ਪ੍ਰੋਗਰਾਮ ਉਲੀਕੇ। ਇਸ ਮੌਕੇ ਸਭਾ ਪ੍ਰਧਾਨ ਸੀਹਰਾ ਨੇ ਦੱਸਿਆ ਕਿ ਜਨਮ ਦਿਹਾੜੇ ਵਾਲੇ ਦਿਨ ਹਜ਼ਾਰਾਂ ਸੰਗਤਾਂ ਬਾਬਾ ਵਿਸ਼ਵਕਰਮਾ ਮੰਦਰ ਵਿਚ ਨਤਮਸਤਕ ਹੋਣਗੀਆਂ। ਇਸ ਦਿਨ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ ਸਜਾਏ ਜਾਣ ਵਾਲੇ ਦੀਵਾਨ ਵਿਚ ਬਾਬਾ ਹਰਭਜਨ ਸਿੰਘ ਸੋਤਲੇ ਵਾਲੇ, ਢਾਡੀ ਸੁਖਵੀਰ ਸਿੰਘ ਚੌਹਾਨ ਤੇ ਭਾਈ ਵਰਿੰਦਰ ਸਿੰਘ ਖੱਖ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਇਸ ਦੌਰਾਨ ਵੱਖ-ਵੱਖ ਹਸਪਤਾਲਾਂ ਵਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਲੰਗਰ, ਪਾਰਕਿੰਗ, ਜੋੜਿਆ ਦੀ ਸੇਵਾਵਾਂ ਤੇ ਹੋਰਨਾਂ ਪ੍ਰਬੰਧਾਂ ਲਈ ਵੱਖ-ਵੱਖ ਮੈਂਬਰਾਂ ਦੀਆਂ ਜ਼ਿੰਮੇਵਾਰੀਆਂ ਲਾਈਆਂ ਗਈਆਂ ਹਨ। ਇਸ ਮੌਕੇ ਡਾ. ਹਰਦੇਵ ਸਿੰਘ, ਬਲਜੀਤ ਸਿੰਘ ਸੀਹਰਾ, ਹਰਭਜਨ ਸਿੰਘ, ਤਜਿੰਦਰ ਸਿੰਘ ਸੀਹਰਾ, ਤਲਵਿੰਦਰ ਸਿੰਘ ਸੀਹਰਾ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ ਜਲੰਧਰ, ਡਾ. ਅਮੋਲਕ ਸਿੰਘ ਮਰਵਾਹਾ, ਕਰਨੈਲ ਸਿੰਘ ਮਾਲਵਾ, ਸੁਖਮਨਦੀਪ ਸਿੰਘ, ਅਰਸ਼ਦੀਪ ਸਿੰਘ, ਗੁਰਸੇਵਕ ਸਿੰਘ, ਜਸ਼ਨਪ੍ਰੀਤ ਸਿੰਘ, ਪਰਮਜੀਤ ਸਿੰਘ ਖ਼ਾਲਸਾ, ਬਲਕਰਨ ਜੋਤ ਸਿੰਘ, ਸਿਮਰਦੀਪ ਸਿੰਘ, ਪ੍ਰਭਦੀਪ ਸਿੰਘ, ਬਲਰਾਜ ਭੰਡਾਰੀ, ਗੁਰਿੰਦਰ ਕੌਰ ਸੀਹਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਐੱਮ. ਐੱਸ. ਰੰਧਾਵਾ ਸਪੋਰਟਸ ਅਕੈਡਮੀ ਡੱਫਰ ’ਚ ਹੋਣਹਾਰ ਖਿਡਾਰੀ ਸਨਮਾਨਿਤ ਅਗਲੀ ਖ਼ਬਰ ਸਟੇਟ ਐਵਾਰਡੀ ਅਸ਼ੋਕ ਰਾਜਪੂਤ ਦਾ ਫਿਨਲੈਂਡ ਵਿੱਦਿਅਕ ਟਰੇਨਿੰਗ ਕਪੂਰਥਲਾ ਬੈਚ-4 ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।