05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰਸੇਵਾ ਇੰਸਟੀਚਿਊਟ ਦੀਆਂ ਹੋਟਲ ਮੈਨੇਜਮੈਂਟ ਦੀਆਂ ਵਿਦਿਆਰਥਣਾਂ ਵਲੋਂ ਮੈਰਿਟ ਸੂਚੀ ’ਚ ਸਥਾਨ ਹਾਸਿਲ

ਗੜ੍ਹਸ਼ੰਕਰ, 4 ਅਕਤੂਬਰ (ਧਾਲੀਵਾਲ)-ਗੁਰਸੇਵਾ ਇੰਸਟੀਚਿਊਟ ਆਫ਼ ਸਾਇੰਸ ਐਂਡ ਟੈਕਨਾਲੋਜੀ ਪਨਾਮ ਦੀਆਂ ਹੋਟਲ ਮੈਨੇਜਮੈਂਟ ਦੂਜੇ ਸਾਲ ਦੀਆਂ ਵਿਦਿਆਰਥਣਾਂ ਵਲੋਂ ਆਈ. ਕੇ.

ਅਜੀਤ ਡੈਸਕ 05-10-2026
ਗੜ੍ਹਸ਼ੰਕਰ, 4 ਅਕਤੂਬਰ (ਧਾਲੀਵਾਲ)-ਗੁਰਸੇਵਾ ਇੰਸਟੀਚਿਊਟ ਆਫ਼ ਸਾਇੰਸ ਐਂਡ ਟੈਕਨਾਲੋਜੀ ਪਨਾਮ ਦੀਆਂ ਹੋਟਲ ਮੈਨੇਜਮੈਂਟ ਦੂਜੇ ਸਾਲ ਦੀਆਂ ਵਿਦਿਆਰਥਣਾਂ ਵਲੋਂ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ’ਵਰਸਿਟੀ ਦੀ ਮੈਰਿਟ ਸੂਚੀ ਵਿਚ ਤੀਜਾ, ਪੰਜਵਾਂ ਤੇ ਸੱਤਵਾਂ ਸਥਾਨ ਹਾਸਿਲ ਕੀਤਾ ਹੈ। ਕਾਲਜ ਪ੍ਰਬੰਧਕਾਂ ਨੇ ਦੱਸਿਆ ਕਿ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ’ਵਰਸਿਟੀ ਵਲੋਂ ਹੋਟਲ ਮੈਨੇਜਮੈਂਟ ਦੂਜਾ ਸਾਲ ਦੇ ਐਲਾਨੇ ਗਏ ਨਤੀਜੇ ਵਿਚ ਕਾਲਜ ਦੀ ਵਿਦਿਆਰਥਣ ਨਿਸ਼ਾ ਕੁਮਾਰੀ ਪੁੱਤਰੀ ਦਿਨੇਸ਼ ਨੇ 9.07 ਸੀ. ਜੀ. ਪੀ. ਏ. ਹਾਸਿਲ ਕਰਕੇ ’ਵਰਸਿਟੀ ਦੀ ਮੈਰਿਟ ਸੂਚੀ ਵਿਚ ਤੀਜਾ ਸਥਾਨ, ਤਾਨੀਆ ਪੁੱਤਰੀ ਸੁਰਜੀਤ ਸਿੰਘ ਨੇ 8.79 ਸੀ. ਜੀ. ਪੀ. ਏ. ਹਾਸਿਲ ਕਰਕੇ ਮੈਰਿਟ ਸੂਚੀ ’ਚ ਪੰਜਵਾਂ ਸਥਾਨ ਅਤੇ ਮਾਨਵੀ ਪੁੱਤਰੀ ਸ਼ਾਮ ਲਾਲ ਨੇ 8.56 ਸੀ. ਜੀ. ਪੀ. ਏ. ਹਾਸਿਲ ਕਰਕੇ ਮੈਰਿਟ ਸੂਚੀ ਵਿਚ ਸੱਤਵਾਂ ਸਥਾਨ ਹਾਸਿਲ ਕੀਤਾ ਹੈ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਜੰਗ ਬਹਾਦਰ ਸਿੰਘ ਰਾਏ, ਡਾਇਰੈਕਟਰ ਮੈਡਮ ਦਵਿੰਦਰ ਕੌਰ ਰਾਏ ਨੇ ਸ਼ਾਨਦਾਰ ਨਤੀਜੇ ਅਤੇ ਵਿਦਿਆਰਥਣਾਂ ਦੇ ਮੈਰਿਟ ਸੂਚੀ ’ਚ ਸਥਾਨ ਹਾਸਿਲ ਕਰਨ ’ਤੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ ਤੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਦੇਨੋਵਾਲ ਕਲਾਂ ਦੇ ਛਿੰਝ ਮੇਲੇ ’ਤੇ ਕਬੱਡੀ ਕੱਪ ਦਾ ਪੋਸਟਰ ਜਾਰੀ ਅਗਲੀ ਖ਼ਬਰ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਫੈਂਸੀ ਲਾਈਟਾਂ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।