06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਿੱਖ ਵੈੱਲਫੇਅਰ ਸੁਸਾਇਟੀ ਨੇ ਹੁਸੈਨਪੁਰ ਤੇ ਝਿੰਗੜਾਂ ਖ਼ੁਰਦ ’ਚ ਗੁਰਮਤਿ ਸਮਾਗਮ ਕਰਵਾਏ

ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਸੁਸਾਇਟੀ ਵਲੋਂ ਪਿੰਡ ਹੁਸੈਨਪੁਰ ਤੇ ਝਿੰਗੜਾਂ ਖ਼ੁਰਦ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।

ਅਜੀਤ ਡੈਸਕ 06-10-2026
ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਸੁਸਾਇਟੀ ਵਲੋਂ ਪਿੰਡ ਹੁਸੈਨਪੁਰ ਤੇ ਝਿੰਗੜਾਂ ਖ਼ੁਰਦ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ‘ਚ ਭਾਈ ਹਰਭਜਨ ਸਿੰਘ ਸੋਤਲਾ, ਭਾਈ ਸਤਿੰਦਰ ਸਿੰਘ ਆਲਮ, ਬੱਚੇ-ਬੱਚੀਆਂ ਦਾ ਜਥਾ ਹੁਸੈਨਪੁਰ, ਭਾਈ ਨਰਿੰਦਰ ਸਿੰਘ ਨੰਗਲ ਖੂੰਗਾ ਭਾਈ ਪਰਮਜੀਤ ਸਿੰਘ ਮੂਨਕ, ਢਾਡੀ ਜਸਵੀਰ ਸਿੰਘ ਮੋਹਲਕੇ ਦੇ ਜਥਿਆਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ, ਇਸ ਤੋਂ ਇਲਾਵਾ ਗਿਆਨੀ ਜਸਵਿੰਦਰ ਸਿੰਘ ਪਰਮਾਰ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਸਮਾਗਮ ‘ਚ ਧਾਰਮਿਕ ਲਿਟਰੇਚਰ ਅਤੇ ਕੈਲੰਡਰ ਵੰਡੇ ਗਏ। ਇਸ ਮੌਕੇ ਦਰਸ਼ਨ ਸਿੰਘ ਪਲਾਹਾ, ਅਮਰੀਕ ਸਿੰਘ ਗੀਗਨੋਵਾਲ, ਪਰਮਜੀਤ ਸਿੰਘ ਮੋਮੀ, ਪ੍ਰਧਾਨ ਮਲਕੀਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਬਲਜਿੰਦਰ ਸਿੰਘ, ਭਾਈ ਜਗਦੀਸ਼ ਸਿੰਘ ਸਿੰਘ, ਭਾਈ ਪਰਮਿੰਦਰ ਪਾਲ ਸਿੰਘ, ਗ੍ਰੰਥੀ ਭਾਈ ਬਲਵੀਰ ਸਿੰਘ, ਭਾਈ ਕੁਲਵੰਤ ਸਿੰਘ, ਸਰਬਜੀਤ ਸਿੰਘ ਪ੍ਰਧਾਨ, ਸੁੱਖਰਾਜ ਸਿੰਘ ਸਰਪੰਚ, ਅਮਨਦੀਪ ਸਿੰਘ ਹੁਸੈਨਪੁਰ, ਅਵਤਾਰ ਸਿੰਘ, ਜੁਝਾਰ ਸਿੰਘ, ਕਰਮਜੀਤ ਸਿੰਘ, ਇੰਦਰਜੀਤ ਸਿੰਘ ਗ੍ਰੰਥੀ ਸਿੰਘ, ਗੁਰਦਿਆਲ ਸਿੰਘ, ਸੇਵਾ ਸਿੰਘ, ਸੁਰਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਰਾਮਦਾਸ ਜੀ ਲੰਗਰ ਸੇਵਾ ਸਥਾਨ ਪੁਰਹੀਰਾਂ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਅਗਲੀ ਖ਼ਬਰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਨਾਲ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ-ਮੁਨੀਸ਼ਾ ਚੱਢਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।