ਡਾ. ਰਵਜੋਤ ਸਿੰਘ ਵਲੋਂ ਬੱਸੀ ਮਰੂਫ ਸਿਆਲਾਂ ’ਚ ‘ਮੁੱਖ ਮੰਤਰੀ ਪਿੰਡ ਜਿੰਮ’ ਤੇ ਖ਼ੂਨਦਾਨ ਕੈਂਪ ਦਾ ਉਦਘਾਟਨ
ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਜੇਲ੍ਹਾਂ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਬੱਸੀ ਮਰੂਫ ਸਿਆਲਾਂ ਵਿਖੇ ਬਾਡੀ ਬਿਲਡਰ ਸੰਦੀਪ ਸਿੰਘ ਲਹਿਰੀ ਦੀ ਯਾਦ ਵਿਚ ‘ਮੁੱਖ ਮੰਤਰੀ ਪਿੰਡ ਜਿੰਮ’ ਦਾ ਉਦਘਾਟਨ ਕਰਦਿਆਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਆਪਣੀਆਂ ਪਸੰਦੀਦਾ ਖੇਡਾਂ ਨੂੰ ਅਪਨਾ ਕੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ‘ਤੇ ਨਾਮਣਾ ਖੱਟ ਕੇ ਖੇਡਾਂ ਦੇ ਖੇਤਰ ਵਿਚ ਸੂਬੇ ਦਾ ਨਾਂਅ ਹੋਰ ਚਮਕਾਇਆ ਜਾਵੇ।
ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਜੇਲ੍ਹਾਂ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਬੱਸੀ ਮਰੂਫ ਸਿਆਲਾਂ ਵਿਖੇ ਬਾਡੀ ਬਿਲਡਰ ਸੰਦੀਪ ਸਿੰਘ ਲਹਿਰੀ ਦੀ ਯਾਦ ਵਿਚ ‘ਮੁੱਖ ਮੰਤਰੀ ਪਿੰਡ ਜਿੰਮ’ ਦਾ ਉਦਘਾਟਨ ਕਰਦਿਆਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਆਪਣੀਆਂ ਪਸੰਦੀਦਾ ਖੇਡਾਂ ਨੂੰ ਅਪਨਾ ਕੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ‘ਤੇ ਨਾਮਣਾ ਖੱਟ ਕੇ ਖੇਡਾਂ ਦੇ ਖੇਤਰ ਵਿਚ ਸੂਬੇ ਦਾ ਨਾਂਅ ਹੋਰ ਚਮਕਾਇਆ ਜਾਵੇ। ਪਿੰਡ ਵਾਸੀਆਂ ਵਲੋਂ ਸਵ: ਸੰਦੀਪ ਸਿੰਘ ਲਹਿਰੀ ਦੀ ਯਾਦ ਵਿਚ ਲਗਾਏ ਖ਼ੂਨਦਾਨ ਕੈਂਪ ਦੀ ਸ਼ੁਰੂਆਤ ਅਤੇ ਕਰੀਬ ਸਾਢੇ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਸਪੋਰਟਸ ਹੈਲਥ ਕਲੱਬ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿੰਡ ਦੇ ਨੌਜਵਾਨਾਂ ਦਾ ਖੇਡਾਂ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜਾਂ ’ਚ ਵੱਧ ਚੜ੍ਹ ਕੇ ਹਿੱਸਾ ਲੈਣਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਖੇਤਰ ਵਿਚ ਖੇਡਾਂ ਦੇ ਪ੍ਰਚਾਰ-ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਜਿਨ੍ਹਾਂ ਦੇ ਪਿਛਲੇ ਚਾਰ ਸਾਲਾਂ ਦੌਰਾਨ ਵਧੀਆ ਨਤੀਜੇ ਸਾਹਮਣੇ ਆਏ ਹਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਪਲੇਟਫ਼ਾਰਮ ਰਾਹੀਂ 14 ਸਾਲ ਤੋਂ 70 ਸਾਲ ਉਮਰ ਤੱਕ ਦੇ ਖਿਡਾਰੀਆਂ ਨੂੰ ਆਪਣੀਆਂ ਮਨਪਸੰਦ ਖੇਡਾਂ ਵਿਚ ਆਪਣਾ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲ ਦੌਰਾਨ ਹਜ਼ਾਰਾਂ ਲੋਕਾਂ ਨੇ ਇਨ੍ਹਾਂ ਖੇਡਾਂ ਵਿਚ ਭਾਗ ਲੈ ਕੇ ਸੂਬੇ ਅੰਦਰ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ ਜੋ ਅੱਗੋਂ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਕੈਬਨਿਟ ਮੰਤਰੀ ਨੇ ਪਿੰਡ ਦੇ ਮੋਹਤਬਰਾਂ ਸਮੇਤ ਖੂਨਦਾਨੀਆਂ ਅਤੇ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ।