06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮਨਜੋਤ ਸਿੰਘ ਤਲਵੰਡੀ ਨੂੰ ਦੁਬਈ ’ਚ ‘ਚੈਂਪੀਅਨ ਆਫ ਹਿਊਮੈਨਿਟੀ’ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ

ਗੜ੍ਹਦੀਵਾਲਾ, 5 ਅਕਤੂਬਰ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੂੰ ਲੰਮੇ ਸਮੇਂ ਤੋਂ ਮਨੁੱਖਤਾ ਦੀ ਸੇਵਾ ਲਈ ਪਾਏ ਜਾ ਰਹੇ ਯੋਗਦਾਨ ਲਈ ਦੁਬਈ ਵਿਚ ’ਚੈਂਪੀਅਨ ਆਫ ਹਿਊਮੈਨਿਟੀ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ। 17 ਅਕਤੂਬਰ ਨੂੰ ਦੁਬਈ, ਯੂ.

ਅਜੀਤ ਡੈਸਕ 06-10-2026
ਗੜ੍ਹਦੀਵਾਲਾ, 5 ਅਕਤੂਬਰ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੂੰ ਲੰਮੇ ਸਮੇਂ ਤੋਂ ਮਨੁੱਖਤਾ ਦੀ ਸੇਵਾ ਲਈ ਪਾਏ ਜਾ ਰਹੇ ਯੋਗਦਾਨ ਲਈ ਦੁਬਈ ਵਿਚ ’ਚੈਂਪੀਅਨ ਆਫ ਹਿਊਮੈਨਿਟੀ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ। 17 ਅਕਤੂਬਰ ਨੂੰ ਦੁਬਈ, ਯੂ. ਏ. ਈ. ਵਿਚ ਕਰਵਾਏ ਜਾ ਰਹੇ ਸਨਮਾਨ ਸਮਾਰੋਹ ਦੌਰਾਨ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਮਨਜੋਤ ਸਿੰਘ ਤਲਵੰਡੀ ਨੂੰ ਮਿਲਣ ਵਾਲਾ ਇਹ ਸਨਮਾਨ ਉਨ੍ਹਾਂ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੀਆਂ ਸੇਵਾਵਾਂ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਦੀ ਅਗਵਾਈ ਵਿਚ ਪਿਛਲੇ 12 ਸਾਲ ਤੋਂ ਨਿਰਵਿਘਨ ਲੋਕ ਸੇਵਾ ਕੀਤੀ ਜਾ ਰਹੀ ਹੈ। ਇਸ ਸੰਸਥਾ ਵਲੋਂ ਪਿੰਡ ਬਾਹਗਾ ਵਿਖੇ ਜਿਥੇ ਗੁਰ ਆਸਰਾ ਸੇਵਾ ਘਰ ਚਲਾਇਆ ਜਾ ਰਿਹਾ ਹੈ ਉਸ ਦੇ ਨਾਲ-ਨਾਲ ਇਕ ਚੈਰੀਟੇਬਲ ਹਸਪਤਾਲ ਵੀ ਸ਼ੁਰੂ ਕੀਤਾ ਗਿਆ ਹੈ ਜਿਸ ਵਿਚ ਮਰੀਜ਼ਾਂ ਦਾ ਚੈੱਕਅਪ, ਦਵਾਈਆਂ, ਟੈਸਟ, ਐਂਬੂਲੈਂਸ ਤੇ ਐਕਸ ਰੇਅ ਦੀ ਸਹੂਲਤ ਬਿਲਕੁਲ ਮੁਫਤ ਦਿੱਤੀ ਜਾ ਰਹੀ ਹੈ। ਗੁਰ ਸੇਵਾ ਘਰ ਵਿਚ 100 ਤੋਂ ਵੱਧ ਅਨਾਥ, ਬੇਸਹਾਰਾ ਪ੍ਰਾਣੀ ਦੀ ਨਿਸ਼ਕਾਮ ਸੇਵਾ ਕੀਤੀ ਜਾ ਰਹੀ ਹੈ। ਸੰਸਥਾ ਵਲੋਂ ਪਿਛਲੇ ਸਾਲ ਆਏ ਹੜਾਂ ਦੌਰਾਨ ਹੜ੍ਹ ਪੀੜਤਾਂ ਲਈ ਦਿਨ ਰਾਤ ਸੇਵਾ ਕੀਤੀ ਗਈ । ਇਸ ਤੋਂ ਇਲਾਵਾ ਅਨੇਕਾਂ ਸਮਾਜ ਭਲਾਈ ਦੇ ਕੰਮ ਸੰਸਥਾ ਵਲੋਂ ਕੀਤੇ ਜਾ ਰਹੇ ਹਨ, ਜਿਸ ਦੇ ਚਲਦੇ ਸੰਸਥਾ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੂੰ ਇਸ ਐਵਾਰਡ ਲਈ ਨਾਮਜਦ ਕੀਤਾ ਗਿਆ ਹੈ।
ਪਿਛਲੀ ਖ਼ਬਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸੰਘਰਸ਼ਾਂ ਦੀ ਰੂਪਰੇਖਾ ਉਲੀਕਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਹਾਜੀਪੁਰ ਪੁਲਿਸ ਵਲੋਂ ਦੋ ਨੌਜਵਾਨਾਂ ’ਤੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।