ਸਕੂਲ ਆਫ਼ ਐਮੀਨੈਂਸ ਟਾਂਡਾ ਦੀ ਵਿਦਿਆਰਥਣ 200 ਮੀਟਰ ਦੌੜ ਵਿਚੋਂ ਜ਼ਿਲ੍ਹੇ ’ਚੋਂ ਅੱਵਲ
ਟਾਂਡਾ ਉੜਮੁੜ, 6 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਸਕੂਲ ਆਫ਼ ਐਮੀਨੈਂਸ ਟਾਂਡਾ ਦੀ ਵਿਦਿਆਰਥਣ ਈਨਾ ਸੈਣੀ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਈਨਾ ਸੈਣੀ ਨੇ ਜ਼ਿਲ੍ਹਾ ਪੱਧਰੀ ਹੋਏ ਖੇਡ ਮੁਕਾਬਲਿਆਂ ਵਿਚ 200 ਮੀਟਰ ਦੌੜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਅਤੇ 400 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਿਲ ਕੀਤਾ।
ਅੱਵਲ ਆਈ ਵਿਦਿਆਰਥਣ ਈਨਾ ਸੈਣੀ।
07-10-2026