08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਖੇਤੀਬਾੜੀ ਵਿਭਾਗ ਨੇ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ

ਹੁਸ਼ਿਆਰਪੁਰ, 7 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ )-ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਸਥਾਨਕ ਸਿਟੀ ਸੈਂਟਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਵਿਭਾਗ ਦੇ ਖੇਤੀ ਮਾਹਿਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਨੇ ਕਿਸਾਨਾਂ ਨੂੰ ਨਵੀਨਤਮ ਖੇਤੀਬਾੜੀ ਤਕਨੀਕਾਂ ਸਬੰਧੀ ਜਾਣੂ ਕਰਵਾਉਂਦਿਆਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਅਤੇ ਕੁਦਰਤੀ ਸੋਮਿਆਂ ਦੀ ਬੱਚਤ ਦੀ ਅਪੀਲ ਕੀਤੀ। ਕਿਸਾਨ ਮੇਲੇ ਵਿਚ ਸਹਾਇਕ ਕਮਿਸ਼ਨਰ ਡਾ.

ਕਿਸਾਨਾਂ ਨੂੰ ਫ਼ਸਲੀ ਰਹਿੰਦ ਖੂੰਹਦ ਦਾ ਯੋਗ ਪ੍ਰਬੰਧਨ ਕਰਨ ਦੀ ਲੋੜ - ਡਾ: ਮੁਧ 08-10-2026
ਹੁਸ਼ਿਆਰਪੁਰ, 7 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ )-ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਸਥਾਨਕ ਸਿਟੀ ਸੈਂਟਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਵਿਭਾਗ ਦੇ ਖੇਤੀ ਮਾਹਿਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਨੇ ਕਿਸਾਨਾਂ ਨੂੰ ਨਵੀਨਤਮ ਖੇਤੀਬਾੜੀ ਤਕਨੀਕਾਂ ਸਬੰਧੀ ਜਾਣੂ ਕਰਵਾਉਂਦਿਆਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਅਤੇ ਕੁਦਰਤੀ ਸੋਮਿਆਂ ਦੀ ਬੱਚਤ ਦੀ ਅਪੀਲ ਕੀਤੀ। ਕਿਸਾਨ ਮੇਲੇ ਵਿਚ ਸਹਾਇਕ ਕਮਿਸ਼ਨਰ ਡਾ. ਸੁਮਿਤ ਮੁਧ ਨੇ ਕਿਸਾਨਾਂ ਨੂੰ ਜ਼ਿਲ੍ਹੇ ਵਿਚ ਪਿਛਲੇ ਸਾਲਾਂ ਦੌਰਾਨ ਸਬਸਿਡੀ ਤੇ ਉਪਲਬਧ ਕਰਵਾਈ ਗਈ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ ਖੂੰਹਦ ਦੇ ਸੁਚੱਜੇ ਪ੍ਰਬੰਧਨ ਦਾ ਸੱਦਾ ਦਿੰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਦੇ ਮਨੁੱਖੀ ਸਿਹਤ ਅਤੇ ਜੀਵ ਜੰਤੂਆਂ ਤੇ ਬਹੁਤ ਮਾੜੇ ਪ੍ਰਭਾਵ ਪੈਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਫ਼ਸਲੀ ਰਹਿੰਦ ਖੂੰਹਦ ਦਾ ਯੋਗ ਪ੍ਰਬੰਧਨ ਕਰਕੇ ਜ਼ਿਲ੍ਹੇ ਨੂੰ ਸੂਬੇ ਵਿਚ ਇੱਕ ਮੋਹਰੀ ਜ਼ਿਲ੍ਹਾ ਬਣਾਉਣ ਵਿਚ ਸਹਿਯੋਗ ਦੀ ਗੱਲ ਆਖੀ। ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਲਈ ਮਹਿਕਮੇ ਨਾਲ ਲਗਾਤਾਰ ਰਾਬਤਾ ਕਾਇਮ ਕਰਨ ਦੀ ਲੋੜ ‘ਤੇ ਜ਼ੋਰ ਦਿੱ ਤਾ। ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਸੰਧੂ ਨੇ ਕਿਸਾਨਾਂ ਨੂੰ ਭੌਂ ਪਰਖ ਕਰਵਾਉਣ ਅਤੇ ਭੂਮੀ ਪਰਖ ਦੇ ਆਧਾਰ ’ਤੇ ਪ੍ਰਾਪਤ ਕੀਤੇ ਭੋਂ-ਸਿਹਤ ਕਾਰਡ ਅਨੁਸਾਰ ਹੀ ਖਾਦਾਂ ਦੀ ਵਰਤੋ ਕਰਨ ਲਈ ਅਤੇ ਮਹਿਕਮੇ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਮਹਿਕਮੇ ਨਾਲ ਸੰਪਰਕ ਵਿਚ ਰਹਿਣ ਲਈ ਕਿਹਾ। ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਹਿਯੋਗੀ ਨਿਰਦੇਸ਼ਕ ਡਾ. ਮਨਿੰਦਰ ਸਿੰਘ ਬੋਂਸ ਅਤੇ ਉਨ੍ਹਾਂ ਦੀ ਟੀਮ ਦੇ ਮਾਹਿਰਾਂ ਵਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ, ਸਬਜ਼ੀਆਂ ਦੀ ਕਾਸ਼ਤ, ਉੱਨਤ ਬੀਜ ਅਤੇ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਆਦਿ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹਾ ਸਿਖਲਾਈ ਅਫ਼ਸਰ ਹੁਸ਼ਿਆਰਪੁਰ ਦੀਪਕ ਪੁਰੀ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ-ਨਾਲ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਭਾਰੀ ਗਿਣਤੀ ਵਿਚ ਕਿਸਾਨਾਂ ਅਤੇ ਚੌਧਰੀ ਕਮਲ ਧੂਤ, ਚੇਅਰਮੈਨ ਵੇਰਕਾ ਮਿਲਕ ਪਲਾਂਟ, ਪਰਵਿੰਦਰ ਸਿੰਘ ਸੱਜਣ ਹਲਕਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਸ਼ਾਮਚੁਰਾਸੀ ਨੇ ਵੀ ਸ਼ਮੂਲੀਅਤ ਕੀਤੀ। ਕੈਂਪ ਵਿਚ ਵੱਖ-ਵੱਖ ਸੈੱਲਫ਼ ਹੈਲਪ ਗਰੁੱਪਾਂ, ਵਿਭਾਗਾਂ ਵਲੋਂ ਪ੍ਰਦਰਸ਼ਨੀ ਸਟਾਲ ਵੀ ਲਗਾਏ ਗਏ।
ਪਿਛਲੀ ਖ਼ਬਰ ਇਕੋਤਰੀ ਸਮਾਗਮ ਮੌਕੇ ਕਰਵਾਇਆ ਵਿਸ਼ਾਲ ਕਵੀ ਦਰਬਾਰ ਅਗਲੀ ਖ਼ਬਰ ਰਤਨ ਹਸਪਤਾਲ ਜਲੰਧਰ ਵਿਖੇ ਵਿਸ਼ੇਸ਼ ਸਰਜੀਕਲ ਕੈਂਪ 8 ਤੋਂ 31 ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।