09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਰਿੰਦਰ ਲਗਵਾਲ ਹਲਕਾ ਮੁਕੇਰੀਆਂ ਦੇ ਇੰਚਾਰਜ, ਭੁਪਿੰਦਰ ਸਿੰਘ, ਇਬਰਾਹੀਮਪੁਰ ਤੇ ਭਾਂਤਪੁਰ ਕੌਮੀ ਮੀਤ ਪ੍ਰਧਾਨ ਨਿਯੁਕਤ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਲਕਾ ਮੁਕੇਰੀਆਂ ਤੋਂ ਰਾਜਪੂਤ ਸਮਾਜ ਦੇ ਪ੍ਰਮੁੱਖ ਆਗੂ ਤੇ ਸਮਾਜ ਸੇਵੀ ਵਰਿੰਦਰ ਲਗਵਾਲ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਨੀਲੂ, ਜੋਗਾ ਸਿੰਘ ਇਬਰਾਹੀਮਪੁਰ ਤੇ ਹਰਜੀਤ ਸਿੰਘ ਭਾਂਤਪੁਰ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ।

ਵਰਿੰਦਰ ਲਗਵਾਲ, ਭੁਪਿੰਦਰ ਸਿੰਘ ਨੀਲੂ, ਜੋਗਾ ਸਿੰਘ ਇਬਰਾਹੀਮਪੁਰ ਤੇ ਹਰਜੀਤ ਸਿੰਘ ਭਾਂਤਪੁਰ 09-10-2026

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਲਕਾ ਮੁਕੇਰੀਆਂ ਤੋਂ ਰਾਜਪੂਤ ਸਮਾਜ ਦੇ ਪ੍ਰਮੁੱਖ ਆਗੂ ਤੇ ਸਮਾਜ ਸੇਵੀ ਵਰਿੰਦਰ ਲਗਵਾਲ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਨੀਲੂ, ਜੋਗਾ ਸਿੰਘ ਇਬਰਾਹੀਮਪੁਰ ਤੇ ਹਰਜੀਤ ਸਿੰਘ ਭਾਂਤਪੁਰ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ। ਇਨ੍ਹਾਂ ਨਿਯੁਕਤੀਆਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡ: ਹਰਜਿੰਦਰ ਸਿੰਘ ਧਾਮੀ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਰਵਿੰਦਰ ਸਿੰਘ ਚੱਕ ਮੈਂਬਰ ਸ਼੍ਰੋਮਣੀ ਕਮੇਟੀ, ਅਰਵਿੰਦਰ ਸਿੰਘ ਰਸੂਲਪੁਰ, ਸਤਵਿੰਦਰਪਾਲ ਸਿੰਘ ਢੱਟ ਸਾਬਕਾ ਚੇਅਰਮੈਨ, ਗੁਰਪ੍ਰੀਤ ਸਿੰਘ ਬਿੱਕਾ ਚੀਮਾ ਹਲਕਾ ਇੰਚਾਰਜ ਦਸੂਹਾ, ਹਰਮਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਚੱਬੇਵਾਲ, ਸੰਜੀਵ ਤਲਵਾੜ ਜ਼ਿਲ੍ਹਾ ਪ੍ਰਧਾਨ (ਸ਼ਹਿਰੀ), ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ, ਵਿਕਰਮ ਸਿੰਘ ਚੱਕ ਅੱਲ੍ਹਾ ਬਖ਼ਸ਼, ਇੰਦਰਜੀਤ ਸਿੰਘ ਕਾਹਲੋਂ, ਪਰਮਿੰਦਰ ਸਿੰਘ ਪੰਨੂੰ, ਜਗਤਾਰ ਸਿੰਘ ਬਲਾਲਾ, ਮਨਜੀਤ ਸਿੰਘ ਰੌਬੀ, ਮਨਪ੍ਰੀਤ ਸਿੰਘ ਸੈਣੀ, ਗੁਰਿੰਦਰ ਸਿੰਘ ਗੋਲਡੀ, ਜਗਦੇਵ ਸਿੰਘ ਗੜ੍ਹੀ, ਹਰਸਿਮਰਨ ਸਿੰਘ ਹਰਜੀ ਬਾਜਵਾ, ਰਸ਼ਪਾਲ ਸਿੰਘ ਬੱਦੋਵਾਲ ਆਦਿ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਜ਼ਿਲ੍ਹੇ ‘ਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਐਡ: ਧਾਮੀ ਨੇ ਸਮੂਹ ਹਲਕਾ ਇੰਚਾਰਜਾਂ ਤੇ ਸੀਨੀਅਰ ਆਗੂਆਂ ਨੂੰ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦੇਣ ਅਤੇ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਤਾਂ ਜੋ ਮਿਸ਼ਨ-2027 ਫ਼ਤਿਹ ਕੀਤਾ ਜਾ ਸਕੇ।

ਪਿਛਲੀ ਖ਼ਬਰ ਸਿਹਤ ਵਿਭਾਗ ਨੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਅਗਲੀ ਖ਼ਬਰ ਡੀ. ਪੀ. ਐਸ. ਖੰਨਾ ਵਿਚ ‘ਫੈਸ਼ਨ ਮੇਨੀਆ’ ਰਾਹੀਂ ਰਚਨਾਤਮਿਕਤਾ ਅਤੇ ਆਤਮ-ਵਿਸ਼ਵਾਸ ਦਾ ਜਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।