ਜ਼ਿਲ੍ਹਾ ਮੈਜਿਸਟਰੇਟ ਵਲੋਂ ਤਿਉਹਾਰਾਂ ਮੌਕੇ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ
ਹੁਸ਼ਿਆਰਪੁਰ, 8 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਤਿਉਹਾਰਾਂ ਮੌਕੇ ਜ਼ਿਲ੍ਹੇ ਅੰਦਰ ਪਟਾਕੇ ਚਲਾਉਣ ਸੰਬੰਧੀ ਹੁਕਮ ਜਾਰੀ ਕਰਦਿਆਂ ਸਮਾਂ ਨਿਰਧਾਰਿਤ ਕੀਤਾ ਹੈ ਅਤੇ ਲੋਕਾਂ ਨੂੰ ਤਿਉਹਾਰਾਂ ਮੌਕੇ ਸਿਰਫ਼ ਗਰੀਨ ਪਟਾਕੇ (ਵਾਤਾਵਰਨ ਪੱਖੀ) ਹੀ ਚਲਾਉਣ ਦੀ ਹਦਾਇਤ ਕੀਤੀ। ਹੁਕਮਾਂ ਅਨੁਸਾਰ ਕਿਸੇ ਵੀ ਤਰ੍ਹਾਂ ਦੇ ਬਹੁਤ ਜ਼ਿਆਦਾ ਆਵਾਜ਼ ਜਾਂ ਧਮਾਕੇ ਵਾਲੇ ਬਿਲਕੁਲ ਨਾ ਚਲਾਏ ਜਾਣ।
ਹੁਸ਼ਿਆਰਪੁਰ, 8 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਤਿਉਹਾਰਾਂ ਮੌਕੇ ਜ਼ਿਲ੍ਹੇ ਅੰਦਰ ਪਟਾਕੇ ਚਲਾਉਣ ਸੰਬੰਧੀ ਹੁਕਮ ਜਾਰੀ ਕਰਦਿਆਂ ਸਮਾਂ ਨਿਰਧਾਰਿਤ ਕੀਤਾ ਹੈ ਅਤੇ ਲੋਕਾਂ ਨੂੰ ਤਿਉਹਾਰਾਂ ਮੌਕੇ ਸਿਰਫ਼ ਗਰੀਨ ਪਟਾਕੇ (ਵਾਤਾਵਰਨ ਪੱਖੀ) ਹੀ ਚਲਾਉਣ ਦੀ ਹਦਾਇਤ ਕੀਤੀ। ਹੁਕਮਾਂ ਅਨੁਸਾਰ ਕਿਸੇ ਵੀ ਤਰ੍ਹਾਂ ਦੇ ਬਹੁਤ ਜ਼ਿਆਦਾ ਆਵਾਜ਼ ਜਾਂ ਧਮਾਕੇ ਵਾਲੇ ਬਿਲਕੁਲ ਨਾ ਚਲਾਏ ਜਾਣ। ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਦੀਵਾਲੀ ਵਾਲੇ ਦਿਨ 8 ਨਵੰਬਰ ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਮਨਜ਼ੂਰਸ਼ੁਦਾ ਪਟਾਕੇ ਚਲਾਏ ਜਾ ਸਕਣਗੇ। ਇਸੇ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ 24 ਨਵੰਬਰ ਨੂੰ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਏ ਜਾਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਕ੍ਰਿਸਮਸ ਵਾਲੇ ਦਿਨਾਂ 25 ਅਤੇ 26 ਦਸੰਬਰ ਨੂੰ ਰਾਤ 11:55 ਵਜੇ ਤੋਂ ਰਾਤ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਨਵੇਂ ਸਾਲ ਦੀ ਪੂਰਬਲੀ ਸ਼ਾਮ ਮੌਕੇ 31 ਦਸੰਬਰ ਨੂੰ ਰਾਤ 11:55 ਵਜੇ ਤੋਂ ਰਾਤ 12:30 ਵਜੇ ਤੱਕ ਹੀ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਅਕਸਰ ਦੇਖਣ ਵਿਚ ਆਇਆ ਹੈ ਕਿ ਲੋਕਾਂ ਵਲੋਂ ਅਜਿਹੇ ਪਟਾਕੇ ਚਲਾਏ ਜਾਂਦੇ ਹਨ ਜਿਹੜੇ ਬਜ਼ੁਰਗਾਂ, ਬਿਮਾਰਾਂ, ਬੱਚਿਆਂ ਆਦਿ ਦੀ ਸਿਹਤ ‘ਤੇ ਮਾੜਾ ਅਸਰ ਪਾਉਂਦੇ ਹਨ ਜਿਸ ਦੇ ਮੱਦੇਨਜ਼ਰ ਪਟਾਕੇ ਵੇਚਣ ਵਾਲਿਆਂ, ਡੀਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੜੀਵਾਰ ਚੱਲਣ ਵਾਲੇ ਪਟਾਕੇ ਅਤੇ ਲੜੀਆਂ ਆਦਿ ਵੇਚਣ ‘ਤੇ ਪਾਬੰਦੀ ਰਹੇਗੀ।