09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ਼ਹੀਦਾਂ ਦੀ ਯਾਦ ’ਚ ਰਮਦਾਸਪੁਰ ਵਿਖੇ ਸਮਾਗਮ ਕਰਵਾਇਆ

ਗੜ੍ਹਦੀਵਾਲਾ, 8 ਅਕਤੂਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਖਾੜਕੂ ਲਹਿਰ ਦੇ ਮਹਾਨ ਸ਼ਹੀਦ ਭਾਈ ਹਰਵਿੰਦਰ ਸਿੰਘ ਲੱਡੂ ਤੇ ਭਾਈ ਗੁਰਚਰਨ ਸਿੰਘ ਬਾਬਾ ਬਾਹਲਿਆ ਵਾਲਿਆਂ ਦੀ ਯਾਦ ਵਿਚ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਮਹਾਨ ਕੀਰਤਨ ਦਰਬਾਰ ਸਮਾਗਮ ਕਰਵਾਇਆਂ, ਜਿਸ ਦੌਰਾਨ ਸੰਤ ਹਰਚਰਨ ਸਿੰਘ ਖ਼ਾਲਸਾ ਦੀ ਤਰਫ਼ੋਂ ਉਕਤ ਸ਼ਹੀਦਾਂ ਦੇ ਪਰਿਵਾਰ ਨੂੰ ਉਚੇਚੇ ਤੌਰ ‘ਤੇ ਸਨਮਾਨ ਕੀਤਾ। ਇਸ ਮੌਕੇ ਮਹਾਨ ਵਿਦਵਾਨ ਕੀਰਤਨੀਏ ਭਾਈ ਗੁਰਪ੍ਰੀਤ ਸਿੰਘ ਮਿਆਣੀ, ਭਾਈ ਸੁਖਰਾਜ ਸਿੰਘ ਪ੍ਰੀਤਮਪੁਰਾ ਅਤੇ ਕੌਮ ਦੇ ਵਿਦਵਾਨ ਢਾਡੀ ਗਿਆਨੀ ਪਰਮਿੰਦਰ ਸਿੰਘ ਅਮੋਲਕ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

ਅਜੀਤ ਡੈਸਕ 09-10-2026
ਗੜ੍ਹਦੀਵਾਲਾ, 8 ਅਕਤੂਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਖਾੜਕੂ ਲਹਿਰ ਦੇ ਮਹਾਨ ਸ਼ਹੀਦ ਭਾਈ ਹਰਵਿੰਦਰ ਸਿੰਘ ਲੱਡੂ ਤੇ ਭਾਈ ਗੁਰਚਰਨ ਸਿੰਘ ਬਾਬਾ ਬਾਹਲਿਆ ਵਾਲਿਆਂ ਦੀ ਯਾਦ ਵਿਚ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਮਹਾਨ ਕੀਰਤਨ ਦਰਬਾਰ ਸਮਾਗਮ ਕਰਵਾਇਆਂ, ਜਿਸ ਦੌਰਾਨ ਸੰਤ ਹਰਚਰਨ ਸਿੰਘ ਖ਼ਾਲਸਾ ਦੀ ਤਰਫ਼ੋਂ ਉਕਤ ਸ਼ਹੀਦਾਂ ਦੇ ਪਰਿਵਾਰ ਨੂੰ ਉਚੇਚੇ ਤੌਰ ‘ਤੇ ਸਨਮਾਨ ਕੀਤਾ। ਇਸ ਮੌਕੇ ਮਹਾਨ ਵਿਦਵਾਨ ਕੀਰਤਨੀਏ ਭਾਈ ਗੁਰਪ੍ਰੀਤ ਸਿੰਘ ਮਿਆਣੀ, ਭਾਈ ਸੁਖਰਾਜ ਸਿੰਘ ਪ੍ਰੀਤਮਪੁਰਾ ਅਤੇ ਕੌਮ ਦੇ ਵਿਦਵਾਨ ਢਾਡੀ ਗਿਆਨੀ ਪਰਮਿੰਦਰ ਸਿੰਘ ਅਮੋਲਕ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸੰਤ ਹਰਚਰਨ ਸਿੰਘ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਡਾ. ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ, ਆਤਮਾ ਸਿੰਘ, ਮਾਸਟਰ ਪਿਆਰਾ ਸਿੰਘ , ਬਲਜਿੰਦਰ ਸਿੰਘ, ਪ੍ਰੀਤਮ ਸਿੰਘ, ਅਵਤਾਰ ਸਿੰਘ, ਹਰਜਿੰਦਰ ਸਿੰਘ, ਪਰਮਜੀਤ ਸਿੰਘ, ਜਸਵੀਰ ਸਿੰਘ, ਬਲਵਿੰਦਰ ਸਿੰਘ, ਸਤਿੰਦਰ ਸਿੰਘ, ਮਨਜੀਤ ਸਿੰਘ, ਮਨਿੰਦਰ ਸਿੰਘ, ਦਲਜੀਤ ਸਿੰਘ, ਜੁਝਾਰ ਸਿੰਘ, ਗੁਰਬਚਨ ਸਿੰਘ, ਸੁਖਬੀਰ ਸਿੰਘ, ਅਮਰਜੀਤ ਸਿੰਘ, ਸੁਰਜੀਤ ਸਿੰਘ, ਕੁਲਵੀਰ ਸਿੰਘ, ਬਿਕਰਮਜੀਤ ਸਿੰਘ, ਰਣਵੀਰ ਸਿੰਘ , ਸੁਖਵਿੰਦਰ ਸਿੰਘ, ਜਗਮੀਤ ਸਿੰਘ, ਹਰਪ੍ਰੀਤ ਸਿੰਘ, ਹਰਭਜਨ ਸਿੰਘ, ਕੁਲਵਿੰਦਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਕੱਲ੍ਹ ਦੀ ਸੰਗਰੂਰ ਮਹਾਂ ਰੈਲੀ ’ਚ ਵੱਡੀ ਗਿਣਤੀ ’ਚ ਐਨ. ਪੀ. ਐਸ. ਕਰਮਚਾਰੀ ਸ਼ਮੂਲੀਅਤ ਕਰਨਗੇ-ਸੰਜੀਵ ਧੂਤ ਅਗਲੀ ਖ਼ਬਰ ਭਾਜਪਾ ਓ. ਬੀ. ਸੀ. ਮੋਰਚਾ ਸਟੇਟ ਕਮੇਟੀ ਮੈਂਬਰ ਬਣਨ ’ਤੇ ਰਿੰਕੂ ਚਾਂਦਪੁਰੀ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।