‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਮੀਟਿੰਗ ਅੱਜ
ਗੜ੍ਹਸ਼ੰਕਰ, 8 ਅਕਤੂਬਰ (ਧਾਲੀਵਾਲ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਗੜ੍ਹਸ਼ੰਕਰ ਦੀ ਮੀਟਿੰਗ 9 ਅਕਤੂਬਰ ਨੂੰ ਸਵੇਰੇ 11 ਵਜੇ ਓਇਸਸ ਹੋਟਲ ਗੜ੍ਹਸ਼ੰਕਰ ਵਿਖੇ ਰੱਖੀ ਗਈ ਹੈ। ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਚੱਕ ਸਿੰਘਾ ਨੇ ਕਿਹਾ ਕਿ ਹਲਕੇ ਦੇ ਪਾਰਟੀ ਆਗੂਆਂ ਤੇ ਨੌਜਵਾਨਾਂ ਨਾਲ ਮੀਟਿੰਗ ਕਰਕੇ ਪਾਰਟੀ ਦੀ ਮਜ਼ਬੂਤੀ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਚਰਚਾ ਕੀਤੀ ਜਾਵੇਗੀ।
ਰਜਿੰਦਰ ਸਿੰਘ ਚੱਕ ਸਿੰਘਾ
09-10-2026