09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ਼ਹੀਦ ਭਗਤ ਸਿੰਘ ਯਾਦਗਾਰੀ ਦੂਜਾ ਕਬੱਡੀ ਕੱਪ 24 ਨੂੰ

ਬੀਣੇਵਾਲ, 8 ਅਕਤੂਬਰ (ਬੈਜ ਚੌਧਰੀ)-ਬੀਤ ਇਲਾਕੇ ਦੇ ਲੋਕਾਂ, ਐਨ. ਆਰ.

ਅਜੀਤ ਡੈਸਕ 09-10-2026
ਬੀਣੇਵਾਲ, 8 ਅਕਤੂਬਰ (ਬੈਜ ਚੌਧਰੀ)-ਬੀਤ ਇਲਾਕੇ ਦੇ ਲੋਕਾਂ, ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਬੀਤ ਇਲਾਕੇ ਦਾ ਨਾਮਵਰ ਟੂਰਨਾਮੈਂਟ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਦੂਜਾ ਸ਼ਹੀਦ ਭਗਤ ਸਿੰਘ ਬੀਤ ਕਬੱਡੀ ਕੱਪ 24 ਅਕਤੂਬਰ ਨੂੰ ਅੱਡਾ ਝੁੰਗੀਆਂ ਬੀਤ (ਬੀਣੇਵਾਲ) ਵਿਖੇ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਮੁਖੀ ਤਲਵਿੰਦਰ ਸਿੰਘ ਕੰਬਾਲਾ ਨੇ ਦੱਸਿਆ ਕਿ ਕਬੱਡੀ ਕੱਪ ਦੀ ਜੇਤੂ ਟੀਮ ਨੂੰ ਪਹਿਲਾ ਇਨਾਮ ਇਕ ਲੱਖ ਰੁਪਏ ਨਕਦ ਦਿੱਤੇ ਜਾਣਗੇ ਅਤੇ ਦੂਜੇ ਨੰਬਰ ‘ਤੇ ਆਉਣ ਵਾਲੀ ਟੀਮ ਨੂੰ 75 ਹਜ਼ਾਰ ਰੁਪਏ ਨਕਦ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਚੰਗਾ ਖੇਡ ਪ੍ਰਦਰਸ਼ਨ ਕਰਨ ਵਾਲੇ ਇਕ ਖਿਡਾਰੀ ਨੂੰ ਬੈੱਸਟ ਖਿਡਾਰੀ ਦਾ ਇਨਾਮ ਮੋਟਰਸਾਈਕਲ ਵਜੋਂ ਇਨਾਮ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ’ਚ ਗੁਰਬਾਣੀ ਕੰਠ ਮੁਕਾਬਲੇ ਅੱਜ ਅਗਲੀ ਖ਼ਬਰ ਰਸੂਲਪੁਰ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਲਈ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।