10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ’ਚ ਝੜਪ, ਪੁਲਿਸ ਮੁਲਾਜ਼ਮ ਜ਼ਖ਼ਮੀ

ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ)-ਬੀਤੀ ਦੇਰ ਰਾਤ ਕੇਂਦਰੀ ਜੇਲ੍ਹ ਹੁਸ਼ਿਆਰਪੁਰ ‘ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਹਵਾਲਾਤੀਆਂ ‘ਚ ਕਿਸੇ ਗੱਲ ਨੂੰ ਲੈ ਕੇ ਝਗੜਾ ਸ਼ੁਰੂ ਹੋ ਗਿਆ ਅਤੇ ਦੇਖਦਿਆਂ ਹੀ ਦੇਖਦਿਆਂ ਇਹ ਝਗੜਾ ਖ਼ੂਨੀ ਝੜਪ ‘ਚ ਬਦਲ ਗਿਆ। ਇਸ ਦੌਰਾਨ ਇਕ ਪੁਲਿਸ ਮੁਲਾਜ਼ਮ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ।

ਅਜੀਤ ਡੈਸਕ 10-10-2026
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ)-ਬੀਤੀ ਦੇਰ ਰਾਤ ਕੇਂਦਰੀ ਜੇਲ੍ਹ ਹੁਸ਼ਿਆਰਪੁਰ ‘ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਹਵਾਲਾਤੀਆਂ ‘ਚ ਕਿਸੇ ਗੱਲ ਨੂੰ ਲੈ ਕੇ ਝਗੜਾ ਸ਼ੁਰੂ ਹੋ ਗਿਆ ਅਤੇ ਦੇਖਦਿਆਂ ਹੀ ਦੇਖਦਿਆਂ ਇਹ ਝਗੜਾ ਖ਼ੂਨੀ ਝੜਪ ‘ਚ ਬਦਲ ਗਿਆ। ਇਸ ਦੌਰਾਨ ਇਕ ਪੁਲਿਸ ਮੁਲਾਜ਼ਮ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਦੇਰ ਰਾਤ ਜਦੋਂ ਹਵਾਲਾਤੀਆਂ ਨੂੰ ਬੈਰਕਾਂ ‘ਚ ਲਿਜਾਇਆ ਜਾ ਰਿਹਾ ਸੀ ਤਾਂ ਇਸ ਦੌਰਾਨ ਕੁਝ ਹਵਾਲਾਤੀਆਂ ‘ਚ ਆਪਸੀ ਤਕਰਾਰ ਹੋ ਗਿਆ। ਤਕਰਾਰ ਇੰਨਾ ਵੱਧ ਗਿਆ ਕਿ ਉਹ ਆਪਸ ‘ਚ ਹੱਥੋਪਾਈ ਹੋ ਗਈ। ਲੜਾਈ ਦੀ ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਉਥੇ ਪਹੁੰਚ ਕੇ ਹਵਾਲਾਤੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਪਰ ਇਸ ਦੌਰਾਨ ਹਵਾਲਾਤੀਆਂ ਨੇ ਪੁਲਿਸ ਮੁਲਾਜ਼ਮਾਂ ‘ਤੇ ਹੀ ਹਮਲਾ ਕਰ ਦਿੱਤਾ। ਹਮਲੇ ਦੌਰਾਨ ਇਕ ਪੁਲਿਸ ਮੁਲਾਜ਼ਮ ਮਨੀ ਕੁਮਾਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪਹਿਲਾਂ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖਲ ਕਰਵਾਇਆ, ਜਿੱਥੋਂ ਉਸ ਨੂੰ ਨਿੱਜੀ ਹਸਪਤਾਲ ‘ਚ ਰੈਫ਼ਰ ਕਰ ਦਿੱਤਾ। ਫਿਲਹਾਲ ਲੜਾਈ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਅਨੁਸਾਰ ਘਟਨਾ ਸੰਬੰਧੀ ਅਗਲੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਐੱਸ. ਡੀ. ਐਮ. ਮੁਕੇਰੀਆਂ ਵਲੋਂ ਦਾਣਾ ਮੰਡੀ ਭੰਗਾਲਾ ਦਾ ਦੌਰਾ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਤੇ ਜਮਹੂਰੀ ਕਿਸਾਨ ਸਭਾ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫ਼ੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।