10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਰਕਾਰੀ ਸਕੂਲ ਡੱਫਰ ਵਿਖੇ ਮੈਗਾ ਪੀ. ਟੀ. ਐਮ.

ਗੜ੍ਹਦੀਵਾਲਾ, 9 ਅਕਤੂਬਰ (ਚੱਗਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਮੈਗਾ ਪੀ. ਟੀ.

ਅਜੀਤ ਡੈਸਕ 10-10-2026
ਗੜ੍ਹਦੀਵਾਲਾ, 9 ਅਕਤੂਬਰ (ਚੱਗਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਮੈਗਾ ਪੀ. ਟੀ. ਐਮ. ਕਰਵਾਈ ਗਈ, ਜਿਸ ’ਚ ਵੱਖ-ਵੱਖ ਕਲਾਸਾਂ ਦੇ ਇੰਚਾਰਜਾਂ ਵਲੋਂ ਬੱਚਿਆਂ ਦੇ ਮਾਪਿਆਂ ਨਾਲ ਉਨ੍ਹਾਂ ਦੇ ਵਿਸ਼ੇ ਸੰਬੰਧੀ ਤੇ ਸਤੰਬਰ ਟੈਸਟ ਸੰਬੰਧੀ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਛੇਵੀਂ ਤੋਂ ਅੱਠਵੀਂ ਤੱਕ ਮਿਸ਼ਨ ਸਮਰੱਥ ਬਾਰੇ ਜਾਣਕਾਰੀ ਦਿੱਤੀ ਗਈ ਜਦ ਕਿ ਐਸ. ਐਮ. ਸੀ. ਚੇਅਰਪਰਸਨ ਸਮੇਤ ਪੂਰੀ ਐਸ. ਐਮ. ਸੀ. ਵਲੋਂ ਨਿਰੀਖਣ ਕਰਦਿਆਂ ਸਕੂਲ ਵਿਚ ਹੋਏ ਸੁਧਾਰਾਂ ਦੀ ਪ੍ਰਸੰਸਾ ਕੀਤੀ ਗਈ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ (ਪੰਜਾਬੀ) ਨੇ ਪਹੁੰਚੇ ਐਸ. ਐਮ. ਸੀ. ਮੈਂਬਰ ਸਾਹਿਬਾਨ ਅਤੇ ਬੱਚਿਆਂ ਦੇ ਮਾਤਾ-ਪਿਤਾ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਪੰਜਾਬ ਸਰਕਾਰ ਵਲੋਂ ਭੇਜੇ ਗਏ ਪੱਤਰ ਵੀ ਵੰਡੇ ਗਏ। ਇਸ ਮੌਕੇ ਸਕੂਲ ਸਟਾਫ਼ ਵਿਚ ਲੈਕਚਰਾਰ ਦਿਨੇਸ਼ ਠਾਕੁਰ, ਲੈਕਚਰਾਰ ਉਮੇਸ਼ ਕੁਮਾਰ, ਲੈਕਚਰਾਰ ਇੰਦਰਜੀਤ, ਬਲਵਿੰਦਰਜੀਤ ਕੌਰ, ਜਗਮੋਹਨ ਸਿੰਘ, ਜਗਵਿੰਦਰ ਸਿੰਘ ਐਸ. ਐਮ. ਸੀ. ਇੰਚਾਰਜ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ, ਰਮਨਦੀਪ ਕੌਰ, ਰੇਖਾ ਦੇਵੀ, ਸਪਨਾ ਸਲਾਰੀਆ, ਅੰਮ੍ਰਿਤ ਜੋਤੀ, ਅਨੁਰਾਗਦੀਪ ਸਿੰਘ ਠਾਕੁਰ, ਰਜਨੀ ਦੇਵੀ, ਚਮਨ ਲਾਲ, ਜਗਦੇਵ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਵਲੋਂ ਪੁਲਿਸ ਚੌਕੀ ਭੰਗਾਲਾ ਅੱਗੇ ਧਰਨਾ ਅਗਲੀ ਖ਼ਬਰ ਜ਼ਿਲ੍ਹਾ ਗੁਰਦਾਸਪੁਰ ’ਚ 10 ਤੋਂ 15 ਅਕਤੂਬਰ ਤੱਕ ਕਰਵਾਈ ਜਾਵੇਗੀ ਰਾਜ ਪੱਧਰੀ ਵੁਸ਼ੂ ਖੇਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।