10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜਿੰਪਾ ਨੇ ਊਸ਼ਾ ਮਾਰਟਿਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ ਤੇ ਸਟੇਸ਼ਨਰੀ

ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਗਾ ਪੇਰੈਂਟਸ-ਟੀਚਰ ਮੀਟਿੰਗ (ਮੈਗਾ ਪੀ. ਟੀ.

ਅਜੀਤ ਡੈਸਕ 10-10-2026
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਗਾ ਪੇਰੈਂਟਸ-ਟੀਚਰ ਮੀਟਿੰਗ (ਮੈਗਾ ਪੀ. ਟੀ. ਐਮ.) ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਊਸ਼ਾ ਮਾਰਟਿਨ ਦੇ ਸਹਿਯੋਗ ਨਾਲ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ. ਐੱਸ. ਆਰ.) ਫ਼ੰਡ ਰਾਹੀਂ ਵਿਦਿਆਰਥੀਆਂ ਨੂੰ ਸਕੂਲ ਬੈਗ, ਕਾਪੀਆਂ ਤੇ ਹੋਰ ਸਟੇਸ਼ਨਰੀ ਵੰਡੀ। ਇਸ ਦੇ ਨਾਲ ਹੀ ਸਕੂਲਾਂ ਵਿਚ ਵਿਦਿਆਰਥੀਆਂ ਲਈ ਸਾਫ਼ ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੁਹਿੰਮ ਤਹਿਤ ਸਭ ਤੋਂ ਪਹਿਲਾਂ ਸਰਕਾਰੀ ਐਲੀਮੈਂਟਰੀ ਸਕੂਲ ਬਹਾਦਰਪੁਰ ਅਤੇ ਸਰਕਾਰੀ ਮਿਡਲ ਸਕੂਲ ਬਹਾਦਰਪੁਰ ਦਾ ਦੌਰਾ ਕੀਤਾ। ਇਥੇ ਸਰਕਾਰੀ ਮਿਡਲ ਸਕੂਲ ਦੇ 106 ਅਤੇ ਸਰਕਾਰੀ ਐਲੀਮੈਂਟਰੀ ਸਕੂਲ ਦੇ 225 ਵਿਦਿਆਰਥੀਆਂ ਨੂੰ ਸਕੂਲ ਬੈਗ ਤੇ ਸਟੇਸ਼ਨਰੀ ਵੰਡੀ ਗਈ। ਇਸ ਤੋਂ ਇਲਾਵਾ ਸਰਕਾਰੀ ਮਿਡਲ ਸਕੂਲ ਬਹਾਦਰਪੁਰ ਨੂੰ ਵਾਟਰ ਕੂਲਰ ਤੇ ਆਰ. ਓ. ਵਾਟਰ ਪਿਊਰੀਫਾਇਰ ਵੀ ਭੇਟ ਕੀਤਾ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਕੁਲਵਿੰਦਰ ਸਿੰਘ ਹੁੰਦਲ, ਜ਼ਿਲ੍ਹਾ ਇੰਚਾਰਜ ਐਜੂਕੇਸ਼ਨ ਕ੍ਰਿਸ਼ਨ ਗੋਪਾਲ ਅਤੇ ਵਰਿੰਦਰ ਵੈਦ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਭੁਪਿੰਦਰ ਸਿੰਘ ਨੀਲੂ ਨੂੰ ਕੌਮੀ ਮੀਤ ਪ੍ਰਧਾਨ ਬਣਨ ’ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਡਾ. ਰਵਜੋਤ ਸਿੰਘ ਨੇ ਅਰਨਿਆਲਾ ’ਚ ਪੁਲੀਆਂ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।