11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਗੁਰਦੁਆਰਾ ਹਰਸਰ ਸਾਹਿਬ ’ਚ ਮੈਡੀਕਲ ਜਾਂਚ ਕੈਂਪ ਲਗਾਇਆ

ਅੱਡਾ ਸਰਾਂ, 10 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਝਾਂਵਾਂ ਦੇ ਗੁਰਦੁਆਰਾ ਹਰਸਰ ਸਾਹਿਬ ਵਿਖੇ ਇਕ ਰੋਜ਼ਾ ਮੁਫ਼ਤ ਮੈਡੀਕਲ ਜਾਂਚ ਕੈਂਪ ਪ੍ਰਧਾਨ ਹਰਦੀਪ ਸਿੰਘ ਤੇ ਬਾਬਾ ਨਰਿੰਦਰ ਸਿੰਘ ਦੀ ਅਗਵਾਈ ਵਿਚ ਲਗਾਇਆ। ਕੈਂਪ ਦਾ ਉਦਘਾਟਨ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਚੇਅਰਮੈਨ ਪੰਚਾਇਤ ਸੰਮਤੀ ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ ਨੇ ਕੀਤਾ।

ਅਜੀਤ ਡੈਸਕ 11-10-2026
ਅੱਡਾ ਸਰਾਂ, 10 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਝਾਂਵਾਂ ਦੇ ਗੁਰਦੁਆਰਾ ਹਰਸਰ ਸਾਹਿਬ ਵਿਖੇ ਇਕ ਰੋਜ਼ਾ ਮੁਫ਼ਤ ਮੈਡੀਕਲ ਜਾਂਚ ਕੈਂਪ ਪ੍ਰਧਾਨ ਹਰਦੀਪ ਸਿੰਘ ਤੇ ਬਾਬਾ ਨਰਿੰਦਰ ਸਿੰਘ ਦੀ ਅਗਵਾਈ ਵਿਚ ਲਗਾਇਆ। ਕੈਂਪ ਦਾ ਉਦਘਾਟਨ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਚੇਅਰਮੈਨ ਪੰਚਾਇਤ ਸੰਮਤੀ ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ ਨੇ ਕੀਤਾ। ਕੈਂਪ ਦੌਰਾਨ ਰੇਖੀ ਹਰਬੰਸ ਹਸਪਤਾਲ ਟਾਂਡਾ ਦੀ ਟੀਮ ਡਾ. ਸ਼ਿਵਰਾਜ ਰੇਖੀ, ਡਾ. ਰਜਿੰਦਰ ਕੌਰ, ਡਾ. ਹਰਲੀਨ ਕੌਰ, ਕਰਨਦੀਪ ਕੌਰ, ਗੁਰਕੀਰਤ ਸਿੰਘ, ਜਸਕੀਰਤ ਸਿੰਘ, ਕੁਲਵੀਰ ਸਿੰਘ, ਦਵਿੰਦਰ ਸਿੰਘ, ਰਣਵੀਰ ਸਿੰਘ ,ਹਰਪ੍ਰੀਤ ਸਿੰਘ, ਮਨਦੀਪ ਕੌਰ ਦੀ ਟੀਮ ਮਰੀਜ਼ਾਂ ਦੀ ਮੈਡੀਕਲ ਜਾਂਚ ਕੀਤੀ ਤੇ ਦਵਾਈਆਂ ਦਿੱਤੀਆਂ। ਇਸ ਮੌਕੇ ਵੱਖ-ਵੱਖ ਤਰ੍ਹਾਂ ਦੇ ਮੈਡੀਕਲ ਟੈੱਸਟ ਵੀ ਕੀਤੇ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਸਪਤਾਲ ਦੀ ਟੀਮ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਪ੍ਰਬੰਧਕਾਂ ਨੇ ਹਸਪਤਾਲ ਦੇ ਸਮਾਜ ਸੇਵੀ ਮਿਸ਼ਨ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਪਰਸ਼ੋਤਮ ਸਿੰਘ, ਰਜਿੰਦਰ ਕੌਰ, ਹਰਪ੍ਰੀਤ ਕੌਰ, ਗੁਰਮੀਤ ਕੌਰ ਸਮੂਹ ਪੰਚਾਇਤ ਮੈਂਬਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਸਮਾਗਮ ਅਗਲੀ ਖ਼ਬਰ ਸਟੱਡੀ ਤੇ ਵਰਕ ਵੀਜ਼ਾ ਐਕਸਪੋ ਸੋਮਵਾਰ ਤੋਂ ਬੁੱਧਵਾਰ ਨਵਾਂਸ਼ਹਿਰ ਤੇ ਗੜ੍ਹਸ਼ੰਕਰ ਦਫ਼ਤਰ ਹੋਵੇਗਾ-ਕਨਵਰ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।