12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੰਡੀਆਂ ਵਿਚੋਂ ਲਿਫ਼ਟਿੰਗ ਤੇਜ਼ ਕਰਨ ਦੀ ਕੀਤੀ ਮੰਗ

ਅੱਡਾ ਸਰਾਂ, 11 ਅਕਤੂਬਰ (ਮਸੀਤੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਟੀਮ ਨੇ ਅਨਾਜ ਮੰਡੀ ਘੋੜਾਵਾਹਾ ਵਿਚ ਝੋਨੇ ਦੀ ਲਿਫ਼ਟਿੰਗ ਦੀ ਰਫ਼ਤਾਰ ਘੱਟ ਹੋਣ ਕਾਰਨ ਰੋਸ ਜਤਾਉਂਦੇ ਹੋਏ ਇਸ ਨੂੰ ਤੇਜ਼ ਕਰਨ ਦੀ ਮੰਗ ਕੀਤੀ ਹੈ। ਕਿਸਾਨਾਂ ਤੇ ਆੜ੍ਹਤੀਆਂ ਨੂੰ ਮਿਲਣ ਉਪਰੰਤ ਜਥੇਬੰਦੀ ਦੇ ਆਗੂਆਂ ਸੁਖਵੀਰ ਸਿੰਘ ਨਰਵਾਲ , ਹਰਪਿੰਦਰ ਸਿੰਘ, ਤਰਲੋਕ ਸਿੰਘ, ਅਮਨਦੀਪ ਸਿੰਘ, ਦਵਿੰਦਰ ਸਿੰਘ, ਮਨਜਿੰਦਰ ਸਿੰਘ, ਜਸਪ੍ਰੀਤ ਸਿੰਘ ਅਤੇ ਲਭਿੰਦਰ ਸਿੰਘ ਨੇ ਆਖਿਆ ਕਿ ਮੰਡੀ ਵਿਚ ਝੋਨੇ ਦੀ ਖ਼ਰੀਦੀ ਫ਼ਸਲ ਦੀ ਲਿਫ਼ਟਿੰਗ ਦੀ ਸੁਸਤ ਚਾਲ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 12-10-2026
ਅੱਡਾ ਸਰਾਂ, 11 ਅਕਤੂਬਰ (ਮਸੀਤੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਟੀਮ ਨੇ ਅਨਾਜ ਮੰਡੀ ਘੋੜਾਵਾਹਾ ਵਿਚ ਝੋਨੇ ਦੀ ਲਿਫ਼ਟਿੰਗ ਦੀ ਰਫ਼ਤਾਰ ਘੱਟ ਹੋਣ ਕਾਰਨ ਰੋਸ ਜਤਾਉਂਦੇ ਹੋਏ ਇਸ ਨੂੰ ਤੇਜ਼ ਕਰਨ ਦੀ ਮੰਗ ਕੀਤੀ ਹੈ। ਕਿਸਾਨਾਂ ਤੇ ਆੜ੍ਹਤੀਆਂ ਨੂੰ ਮਿਲਣ ਉਪਰੰਤ ਜਥੇਬੰਦੀ ਦੇ ਆਗੂਆਂ ਸੁਖਵੀਰ ਸਿੰਘ ਨਰਵਾਲ , ਹਰਪਿੰਦਰ ਸਿੰਘ, ਤਰਲੋਕ ਸਿੰਘ, ਅਮਨਦੀਪ ਸਿੰਘ, ਦਵਿੰਦਰ ਸਿੰਘ, ਮਨਜਿੰਦਰ ਸਿੰਘ, ਜਸਪ੍ਰੀਤ ਸਿੰਘ ਅਤੇ ਲਭਿੰਦਰ ਸਿੰਘ ਨੇ ਆਖਿਆ ਕਿ ਮੰਡੀ ਵਿਚ ਝੋਨੇ ਦੀ ਖ਼ਰੀਦੀ ਫ਼ਸਲ ਦੀ ਲਿਫ਼ਟਿੰਗ ਦੀ ਸੁਸਤ ਚਾਲ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਆਖਿਆ ਕਿ ਮੌਸਮ ਦੀ ਖ਼ਰਾਬੀ ਕਾਰਨ ਮੰਡੀ ਵਿਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਪਿੰਡਾਂ ਦੀਆਂ ਸਹਾਇਕ ਮੰਡੀਆਂ ਵਿਚ ਸ਼ੈੱਡ ਨਹੀਂ ਹਨ ਅਤੇ ਲਿਫ਼ਟਿੰਗ ਨਾ ਹੋਣ ਕਾਰਨ ਮੰਡੀ ’ਚ ਫ਼ਸਲ ਲਿਆਉਣ ਵਾਲੇ ਕਿਸਾਨਾਂ ਨੂੰ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਪ੍ਰਸ਼ਾਸਨ ਨੂੰ ਇਸ ਵੱਲ ਧਿਆਨ ਦੇਣ ਦੀ ਮੰਗ ਕੀਤੀ।
ਪਿਛਲੀ ਖ਼ਬਰ ਵਿਧਾਇਕ ਘੁੰਮਣ ਆਪਣੀ ਟੀਮ ਸਮੇਤ ਮਾਤਾ ਕਾਮਾਕਸ਼ੀ ਦੇਵੀ ਮੰਦਰ ’ਚ ਹੋਏ ਨਤਮਸਤਕ ਅਗਲੀ ਖ਼ਬਰ ਸੀ.ਐਚ.ਸੀ. ਫ਼ਤਹਿਗੜ੍ਹ ਚੂੜੀਆਂ ਵਿਖੇ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।