ਨਾਜਾਇਜ਼ ਸ਼ਰਾਬ ਸਮੇਤ 1 ਕਾਬੂ
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਸਿਟੀ ਪੁਲਿਸ ਨੇ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਹੁਸ਼ਿਆਰਪੁਰ ਊਨਾ ਮਾਰਗ ’ਤੇ ਵਿਸ਼ੇਸ਼ ਨਾਕਾਬੰਦੀ ਦੌਰਾਨ ਕਾਰ ਦੀ ਤਲਾਸ਼ੀ ਦੌਰਾਨ 8 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਕੇ ਕਥਿਤ ਦੋਸ਼ੀ ਮੋਹਿਤ ਸ਼ਰਮਾ ਵਾਸੀ ਚਾਂਦ ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਅਜੀਤ ਡੈਸਕ
14-10-2026