15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੀ ਫ਼ੂਕ ਕੱਢੀ-ਐਡ: ਜੋਸ਼ੀ

ਹੁਸ਼ਿਆਰਪੁਰ, 13 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਦੇ ਮਾਨਸਾ ਜ਼ਿਲ੍ਹੇ ‘ਚ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਨੇ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਨੇ ਉਕਤ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਕੀਤਾ।

ਅਜੀਤ ਡੈਸਕ 14-10-2026
ਹੁਸ਼ਿਆਰਪੁਰ, 13 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਦੇ ਮਾਨਸਾ ਜ਼ਿਲ੍ਹੇ ‘ਚ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਨੇ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਨੇ ਉਕਤ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਪੰਜਾਬੀਆਂ ਦੀ ਜਾਨ-ਮਾਲ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ? ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਵੱਡੇ ਪੱਧਰ ‘ਤੇ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਵਰਗੀਆਂ ਘਟਨਾਵਾਂ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਪਾੜੇ ਨੂੰ ਉਜਾਗਰ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਪਹਿਲਾਂ ਹੀ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੀ ਹੈ ਅਤੇ ਅਜਿਹੇ ਹਾਲਾਤ ਵਿਚ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ।
ਪਿਛਲੀ ਖ਼ਬਰ ਦਸਮੇਸ਼ ਸੇਵਾ ਸੰਮਤੀ ਵਲੋਂ ਕੀਰਤਨ ਦਰਬਾਰ 24 ਨੂੰ, ਤਿਆਰੀਆਂ ਸੰਬੰਧੀ ਪਿੰਡਾਂ ’ਚ ਮੀਟਿੰਗਾਂ ਜਾਰੀ ਅਗਲੀ ਖ਼ਬਰ ਨਵਰਾਤਰਿਆਂ ਦੌਰਾਨ ਕੰਨਿਆ ਪੂਜਨ ਦੇ ਨਾਲ ਧੀਆਂ ਦੀ ਸੁਰੱਖਿਆ ਦਾ ਸੰਕਲਪ ਲੈਣਾ ਵੀ ਜ਼ਰੂਰੀ-ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।