15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟੇ ਦਾ ਕਤਲ ਸਰਕਾਰ ਦਾ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਾ ਕਰਨ ਸਿੱਟਾ-ਸਿੰਗੜੀਵਾਲਾ

ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਪੰਜਾਬ ਅੰਦਰ ਨਸ਼ਿਆਂ ਦੀ ਗੰਭੀਰ ਸਮੱਸਿਆ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਦਾ ਦਿਹਾੜੇ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਵਲੋਂ ਕੀਤਾ ਕਤਲ ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕਰਨ ਦਾ ਸਿੱਟਾ ਹੈ। ਇਹ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇਥੇ ਯੂਥ ਪ੍ਰਧਾਨ ਕੁਲਵੀਰ ਸਿੰਘ ਰੋਡ ਮਜਾਰਾ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਕੀਤਾ।

ਅਜੀਤ ਡੈਸਕ 14-10-2026
ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਪੰਜਾਬ ਅੰਦਰ ਨਸ਼ਿਆਂ ਦੀ ਗੰਭੀਰ ਸਮੱਸਿਆ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਦਾ ਦਿਹਾੜੇ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਵਲੋਂ ਕੀਤਾ ਕਤਲ ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕਰਨ ਦਾ ਸਿੱਟਾ ਹੈ। ਇਹ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇਥੇ ਯੂਥ ਪ੍ਰਧਾਨ ਕੁਲਵੀਰ ਸਿੰਘ ਰੋਡ ਮਜਾਰਾ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਤਿੰਨ ਮਹੀਨਿਆਂ ਵਿਚ ਨਸ਼ਾ ਖ਼ਤਮ ਕਰਨ ਦੀਆਂ ਗੱਲ ਕਰਦੀ ਰਹੀ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਨਸ਼ੇ ਦੇ ਮਾਮਲੇ ‘ਚ ਹਾਲਾਤ ਪਿਛਲੀਆਂ ਸਰਕਾਰਾਂ ਨਾਲੋਂ ਵੀ ਬਦਤਰ ਹੋ ਚੁੱਕੇ ਹਨ ਜਿਸ ਨੂੰ ਪੰਜਾਬ ਦੇ ਲੋਕ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਲੋਕ ਇਸ ਸਰਕਾਰ ਨੂੰ ਮੂੰਹ ਤੋੜ ਜਵਾਬ ਦੇਣਗੇ। ਇਸ ਮੌਕੇ ਕੁਲਵੀਰ ਸਿੰਘ ਮੌਜੀਪੁਰ ਜ਼ਿਲ੍ਹਾ ਯੂਥ ਪ੍ਰਧਾਨ, ਰਣਜੀਤ ਸਿੰਘ ਸ਼ਾਹਪੁਰ, ਰਣਜੀਤ ਸਿੰਘ ਛੋਟਾ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਦੇ ਮੁੱਦੇ ’ਤੇ ਤੇ ਡੀ. ਏ. ਮਾਮਲੇ ਵਿਚ ਹਾਈ ਕੋਰਟ ’ਚ ਮਾਨ ਸਰਕਾਰ ਨੇ ਬੋਲਿਆ ਝੂਠ - ਆਗੂ ਅਗਲੀ ਖ਼ਬਰ ਅਖਿਲ ਭਾਰਤੀ ਮਹਾਜਨ ਫਗੇਤਰਾ ਬਿਰਾਦਰੀ ਦਾ ਮੇਲਾ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।