16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਹਰਿਆਣਾ ਮੁਕੰਮਲ ਬੰਦ ਰਿਹਾ

ਹਰਿਆਣਾ, 15 ਅਕਤੂਬਰ (ਹਰਮੇਲ ਸਿੰਘ ਖੱਖ)-ਪੰਜਾਬ ਬੰਦ ਦੇ ਸੱਦੇ ਨੂੰ ਕਸਬਾ ਹਰਿਆਣਾ ਵਿਚ ਭਰਵਾਂ ਹੁੰਗਾਰਾ ਮਿਲਿਆ ਅਤੇ ਬਾਜ਼ਾਰ ਸਮੇਤ ਵੱਖ-ਵੱਖ ਅਦਾਰੇ ਮੁਕੰਮਲ ਤੌਰ ‘ਤੇ ਬੰਦ ਰਹੇ। ਸਕੂਲਾਂ, ਕਾਲਜਾਂ, ਪ੍ਰਾਈਵੇਟ ਬੱਸ ਸਰਵਿਸ ਤੇ ਹੋਰ ਅਦਾਰਿਆਂ ਨੇ ਵੀ ਬੰਦ ਨੂੰ ਪੂਰਾ ਸਹਿਯੋਗ ਦਿੱਤਾ।

ਅਜੀਤ ਡੈਸਕ 16-10-2026
ਹਰਿਆਣਾ, 15 ਅਕਤੂਬਰ (ਹਰਮੇਲ ਸਿੰਘ ਖੱਖ)-ਪੰਜਾਬ ਬੰਦ ਦੇ ਸੱਦੇ ਨੂੰ ਕਸਬਾ ਹਰਿਆਣਾ ਵਿਚ ਭਰਵਾਂ ਹੁੰਗਾਰਾ ਮਿਲਿਆ ਅਤੇ ਬਾਜ਼ਾਰ ਸਮੇਤ ਵੱਖ-ਵੱਖ ਅਦਾਰੇ ਮੁਕੰਮਲ ਤੌਰ ‘ਤੇ ਬੰਦ ਰਹੇ। ਸਕੂਲਾਂ, ਕਾਲਜਾਂ, ਪ੍ਰਾਈਵੇਟ ਬੱਸ ਸਰਵਿਸ ਤੇ ਹੋਰ ਅਦਾਰਿਆਂ ਨੇ ਵੀ ਬੰਦ ਨੂੰ ਪੂਰਾ ਸਹਿਯੋਗ ਦਿੱਤਾ। ਇਸ ਦੌਰਾਨ ਸੜਕਾਂ ‘ਤੇ ਆਵਾਜਾਈ ਵੀ ਆਮ ਦਿਨਾਂ ਦੇ ਮੁਕਾਬਲੇ ਘੱਟ ਰਹੀ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਹਰਿਆਣਾ ਸਿਵਲ ਹਸਪਤਾਲ ਦੇ ਸਾਹਮਣੇ ਮੁੱਖ ਸੜਕ ‘ਤੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਕਮੇਟੀ ਮੈਂਬਰ ਸਤਪਾਲ ਸਿੰਘ ਸੱਤੀ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਝੋਟਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਹੋਈ ਹੈ ਅਤੇ ਸੂਬਾ ਸਰਕਾਰ ਇਸ ਮਾਮਲੇ ਵਿਚ ਫ਼ੇਲ੍ਹ ਸਾਬਿਤ ਹੋਈ ਹੈ। ਇਸ ਮੌਕੇ ਬਿਰਧ ਆਸ਼ਰਮ ਹਰਿਆਣਾ ਤੋਂ ਬਾਬਾ ਬਲਵੀਰ ਸਿੰਘ ਖ਼ਾਲਸਾ, ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਗੁਰਜੀਤ ਸਿੰਘ ਨੀਲਾ ਨਲੋਆ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਵਰਿੰਦਰ ਸਿੰਘ ਗਿੱਲ, ਹਰਿਆਣਾ ਸਰਕਲ ਪ੍ਰਧਾਨ ਚਰਨਜੀਤ ਸਿੰਘ ਰੂਬੀ ਸੋਢੀ, ਸਰਪੰਚ ਸਤਪਾਲ ਸਿੰਘ ਭੁਲਾਣਾ, ਪੀ.ਏ.ਸੀ. ਮੈਂਬਰ, ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮੈਨੇਜਰ ਕਰਨੈਲ ਸਿੰਘ, ਬਿੱਕਰ ਸਿੰਘ ਸ਼ੇਰਪੁਰ, ਉਂਕਾਰ ਸਿੰਘ ਧਾਮੀ, ਸੁਖਵਿੰਦਰ ਰਿਆੜ, ਸੂਬੇਦਾਰ ਗੁਰਭਜਨ ਸਿੰਘ, ਅਮਰੀਕ ਸਿੰਘ ਭਾਗੋਵਾਲ, ਜਸਪਾਲ ਸਿੰਘ ਚੱਕ ਗੁੱਜਰਾਂ, ਬਲਦੇਵ ਕ੍ਰਿਸ਼ਨ, ਪ੍ਰਿਥੀਪਾਲ ਸਿੰਘ ਸਮੇਤ ਕਈ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਬੁੱਲ੍ਹੋਵਾਲ ’ਚ ਬਾਜ਼ਾਰ ਬੰਦ ਰਹੇ ਅਗਲੀ ਖ਼ਬਰ ਗੜ੍ਹਦੀਵਾਲਾ ਮੁਕੰਮਲ ਬੰਦ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।