ਅਕਾਲੀ ਦਲ ਵਾਰਿਸ ਪੰਜਾਬ ਦੀ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਦਾ ਸਨਮਾਨ
ਮਾਹਿਲਪੁਰ, 16 ਅਕਤੂਬਰ (ਰਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਰਮਜੀਤ ਕੌਰ ਮੈਲੀ ਨੂੰ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬਣਾਉਣ ਮਗਰੋਂ ਪ੍ਰਮਾਤਮਾ ਦਾ ਸ਼ੁਕਰਾਨਾ ਲਈ ਅੱਜ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਾਹਿਲਪੁਰ ਵਿਖੇ ਨਤਮਸਤਕ ਹੋਈ। ਇਸ ਮੌਕੇ ਪਾਰਟੀ ਵੱਲੋਂ ਪਰਮਜੀਤ ਕੌਰ ਦਾ ਸਨਮਾਨ ਵੀ ਕੀਤਾ ਗਿਆ।
ਅਜੀਤ ਡੈਸਕ
17-10-2026