ਭਾਜਪਾ ਯੁਵਾ ਮੋਰਚਾ ਵਲੋਂ ਟਾਂਡਾ ’ਚ ਰੋਸ ਪ੍ਰਗਟਾਵਾ
ਟਾਂਡਾ ਉੜਮੁੜ, 16 ਅਕਤੂਬਰ (ਭਗਵਾਨ ਸਿੰਘ ਸੈਣੀ)-ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਵਲੋਂ ਟਾਂਡਾ ਵਿਖੇ ਇਕ ਮੀਟਿੰਗ ਕੀਤੀ ਗਈ, ਜਿਸ ਦੌਰਾਨ ਇਸ ਘਟਨਾ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਗਿਆ। ਮੀਟਿੰਗ ਦੀ ਅਗਵਾਈ ਵੀਨੂੰ ਪੰਡਿਤ ਨੇ ਕੀਤੀ।
ਟਾਂਡਾ ਉੜਮੁੜ, 16 ਅਕਤੂਬਰ (ਭਗਵਾਨ ਸਿੰਘ ਸੈਣੀ)-ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਵਲੋਂ ਟਾਂਡਾ ਵਿਖੇ ਇਕ ਮੀਟਿੰਗ ਕੀਤੀ ਗਈ, ਜਿਸ ਦੌਰਾਨ ਇਸ ਘਟਨਾ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਗਿਆ। ਮੀਟਿੰਗ ਦੀ ਅਗਵਾਈ ਵੀਨੂੰ ਪੰਡਿਤ ਨੇ ਕੀਤੀ। ਇਸ ਮੌਕੇ ਭਾਜਪਾ ਆਗੂ ਡਿੰਪੀ ਸੈਣੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਦੌਰਾਨ ਆਗੂਆਂ ਨੇ ਇਸ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣਾ ਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੌਕੇ ਡਿੰਪੀ ਸੈਣੀ ਸਮੇਤ ਹੋਰ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਤੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਿਹਤਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਮੀਟਿੰਗ ਵਿਚ ਰਾਜ ਕੁਮਾਰ, ਦੀਪਕ ਕੁਮਾਰ, ਦਰਸ਼ਨ ਕੁਮਾਰ, ਗੋਪਾਲ ਕਸ਼ਯਪ, ਵਿਜੈ ਕੁਮਾਰ ਅਤੇ ਹੋਰ ਭਾਜਪਾ ਮੈਂਬਰ ਵੀ ਮੌਜੂਦ ਸਨ।