17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬ ਸਕੂਲ ਟਰਾਂਸਪੋਰਟ ਯੂਨੀਅਨ ਨੇ ਇੰਜ: ਹਰਮਿੰਦਰ ਸਿੰਘ ਨੂੰ ਦਿੱਤਾ ਮੰਗ ਪੱਤਰ

ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਕੂਲ ਟਰਾਂਸਪੋਰਟ ਯੂਨੀਅਨ ਵਲੋਂ ਪ੍ਰਧਾਨ ਸੁਖਮਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਦਾ ਇਕ ਵਫ਼ਦ ਸ਼ਹਿਰ ਵਿਚ ਸਕੂਲ ਬੱਸਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਇੰਜ: ਹਰਮਿੰਦਰ ਸਿੰਘ ਡਿਪਟੀ ਚੀਫ਼ ਇੰਜੀਨੀਅਰ ਪਾਵਰਕਾਮ ਹੁਸ਼ਿਆਰਪੁਰ ਨੂੰ ਮਿਲਿਆ ਤੇ ਮੰਗ-ਪੱਤਰ ਦਿੱਤਾ। ਇਸ ਮੌਕੇ ਪ੍ਰਧਾਨ ਸੁਖਮਨ ਸਿੰਘ ਧਾਲੀਵਾਲ ਨੇ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਨੂੰ ਮੰਗ-ਪੱਤਰ ਦਿੰਦਿਆਂ ਦੱਸਿਆ ਕਿ ਹੁਸ਼ਿਆਰਪੁਰ ਵਿਚ ਗਲੀਆਂ ਮੁਹੱਲਿਆਂ ਵਿਚ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਉੱਪਰ ਚੁੱਕਿਆ ਜਾਵੇ।

ਅਜੀਤ ਡੈਸਕ 17-10-2026
ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਕੂਲ ਟਰਾਂਸਪੋਰਟ ਯੂਨੀਅਨ ਵਲੋਂ ਪ੍ਰਧਾਨ ਸੁਖਮਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਦਾ ਇਕ ਵਫ਼ਦ ਸ਼ਹਿਰ ਵਿਚ ਸਕੂਲ ਬੱਸਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਇੰਜ: ਹਰਮਿੰਦਰ ਸਿੰਘ ਡਿਪਟੀ ਚੀਫ਼ ਇੰਜੀਨੀਅਰ ਪਾਵਰਕਾਮ ਹੁਸ਼ਿਆਰਪੁਰ ਨੂੰ ਮਿਲਿਆ ਤੇ ਮੰਗ-ਪੱਤਰ ਦਿੱਤਾ। ਇਸ ਮੌਕੇ ਪ੍ਰਧਾਨ ਸੁਖਮਨ ਸਿੰਘ ਧਾਲੀਵਾਲ ਨੇ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਨੂੰ ਮੰਗ-ਪੱਤਰ ਦਿੰਦਿਆਂ ਦੱਸਿਆ ਕਿ ਹੁਸ਼ਿਆਰਪੁਰ ਵਿਚ ਗਲੀਆਂ ਮੁਹੱਲਿਆਂ ਵਿਚ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਉੱਪਰ ਚੁੱਕਿਆ ਜਾਵੇ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਲੁਧਿਆਣਾ ਵਿਖੇ ਇਕ ਸਕੂਲ ਬੱਸ ਬੈਕ ਕਰਦੇ ਸਮੇਂ ਸੜਕ ਦੇ ਵਿਚਕਾਰ ਲੱਗੇ ਟਰਾਂਸਫ਼ਾਰਮਰ ਨਾਲ ਜਾ ਟਕਰਾਈ, ਜਿਸ ਨਾਲ ਵੱਡਾ ਹਾਦਸਾ ਵਾਪਰ ਸਕਦਾ ਸੀ, ਪਰ ਬਿਜਲੀ ਦੇ ਚੰਗਿਆੜੇ ਨਿਕਲਣ ਦੇ ਬਾਵਜੂਦ ਵੀ ਬੱਸ ਵਿਚ ਬੈਠੇ ਬੱਚਿਆਂ ਤੇ ਡਰਾਈਵਰ ਕੰਡਕਟਰ ਦਾ ਬਾਲ ਬਾਲ ਬਚਾਅ ਹੋ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸ਼ਹਿਰ ਦੀਆਂ ਗਲੀਆਂ ਤੇ ਮੁਹੱਲਿਆਂ ‘ਚ ਲਟਕ ਰਹੀਆਂ ਨੰਗੀਆਂ ਤਾਰਾਂ ਉੱਪਰ ਚੁੱਕੀਆਂ ਜਾਣ, ਸ਼ਹਿਰ ‘ਚ ਲੱਗੇ ਟਰਾਂਸਫ਼ਾਰਮਰ ਦੇ ਫ਼ਿਊਜ਼ ਬਾਕਸਾਂ ਨੂੰ ਸੜਕ ਦੇ ਲਾਂਘੇ ਤੋਂ ਦੂਰ ਕਰਕੇ ਲਗਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਛਾਉਣੀ, ਰਣਜੀਤ ਸਿੰਘ ਅਸਲਾਮਾਬਾਦ, ਲਵਦੀਪ ਸਿੰਘ ਸੇਠੀ, ਅਮਰਜੀਤ ਸਿੰਘ ਨਾਰੂ ਨੰਗਲ, ਹਰਦੀਪ ਸਿੰਘ ਨੰਗਲ ਸ਼ਹੀਦਾਂ ਆਦਿ ਸਮੇਤ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਤਾਬਦੀਆਂ ਨੂੰ ਸਮਰਪਿਤ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਅਗਲੀ ਖ਼ਬਰ ਭਗਵਾਨ ਸ੍ਰੀ ਰਾਮ ਚੰਦਰ ਦੀ ਦੇ ਵਿਆਹ ਸੰਬੰਧੀ ਸ਼ੋਭਾ ਯਾਤਰਾ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।