17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

‘ ਵਰਲਡ ਹੈਂਡਵਾਸ਼ ਡੇ’ ’ਤੇ ਵਿਦਿਆਰਥੀਆਂ ਨੂੰ ਸਵੱਛਤਾ ਸੰਬੰਧੀ ਕੀਤਾ ਜਾਗਰੂਕ

ਟਾਂਡਾ ਉੜਮੁੜ, 16 ਅਕਤੂਬਰ (ਭਗਵਾਨ ਸਿੰਘ ਸੈਣੀ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਚ ‘ਵਰਲਡ ਹੈਂਡਵਾਸ਼ ਡੇ’ ਦੇ ਮੌਕੇ ’ਤੇ ਅਵਨੀ ਹਾਊਸ ਵੱਲੋਂ ਇੱਕ ਗਿਆਨਵਰਧਕ ਅਤੇ ਦਿਲਚਸਪ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਹੱਥਾਂ ਦੀ ਸਫ਼ਾਈ, ਨਿੱਜੀ ਸਵੱਛਤਾ ਅਤੇ ਬਿਮਾਰੀਆਂ ਤੋਂ ਬਚਾਅ ਲਈ ਸਹੀ ਢੰਗ ਨਾਲ ਹੱਥ ਧੋਣ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।

ਅਜੀਤ ਡੈਸਕ 17-10-2026
ਟਾਂਡਾ ਉੜਮੁੜ, 16 ਅਕਤੂਬਰ (ਭਗਵਾਨ ਸਿੰਘ ਸੈਣੀ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਚ ‘ਵਰਲਡ ਹੈਂਡਵਾਸ਼ ਡੇ’ ਦੇ ਮੌਕੇ ’ਤੇ ਅਵਨੀ ਹਾਊਸ ਵੱਲੋਂ ਇੱਕ ਗਿਆਨਵਰਧਕ ਅਤੇ ਦਿਲਚਸਪ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਹੱਥਾਂ ਦੀ ਸਫ਼ਾਈ, ਨਿੱਜੀ ਸਵੱਛਤਾ ਅਤੇ ਬਿਮਾਰੀਆਂ ਤੋਂ ਬਚਾਅ ਲਈ ਸਹੀ ਢੰਗ ਨਾਲ ਹੱਥ ਧੋਣ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਸਕੂਲ ਡਾਇਰੈਕਟਰ ਇੰਦਰ ਕੁਮਾਰ ਸਾਹਨੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਐਲ.ਕੇ.ਜੀ. ਜਮਾਤ ਦੇ ਨੰਨ੍ਹੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਅਧਿਆਪਕਾ ਸ਼ਿਖਾ ਰਾਣੀ ਦੇ ਸਹਿਯੋਗ ਅਤੇ ਅਧਿਆਪਕਾ ਸਵਿਤਾ ਸੈਣੀ ਦੀ ਦੇਖ-ਰੇਖ ਹੇਠ ਬੱਚਿਆਂ ਨੇ ਸਵੱਛਤਾ ਦੀ ਮਹੱਤਤਾ ਨੂੰ ਸਮਝਿਆ ਤੇ ਨਿਯਮਿਤ ਤੌਰ ’ਤੇ ਹੱਥ ਧੋਣ ਦੀ ਚੰਗੀ ਆਦਤ ਅਪਣਾਉਣ ਦਾ ਸੰਦੇਸ਼ ਦਿੱਤਾ। ਇਸ ਗਤੀਵਿਧੀ ਦੌਰਾਨ ਵਲੰਟੀਅਰ ਵਿਦਿਆਰਥਣਾਂ ਮਾਨਵੀ, ਸਾਮਿਆ, ਹਰਨੂਰ ਕੌਰ, ਗੁਰਜੋਤ ਕੌਰ, ਹਰਲੀਨ ਕੌਰ ਅਤੇ ਦਿਲਸ਼ਰਨਪ੍ਰੀਤ ਕੌਰ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਬੱਚਿਆਂ ਨੂੰ ਦੱਸਿਆ ਗਿਆ ਕਿ ਖਾਣਾ ਖਾਣ ਤੋਂ ਪਹਿਲਾਂ, ਪਖਾਨੇ ਦੀ ਵਰਤੋਂ ਕਰਨ ਤੋਂ ਬਾਅਦ ਅਤੇ ਬਾਹਰੋਂ ਘਰ ਜਾਂ ਸਕੂਲ ਆਉਣ ’ਤੇ ਸਾਬਣ ਅਤੇ ਪਾਣੀ ਨਾਲ ਚੰਗੀ ਤਰ੍ਹਾਂ ਹੱਥ ਧੋਣੇ ਚਾਹੀਦੇ ਹਨ। ਹੱਥਾਂ ਦੀ ਸਹੀ ਸਫ਼ਾਈ ਨਾਲ ਕਈ ਤਰ੍ਹਾਂ ਦੇ ਇਨਫੈਕਸ਼ਨਾਂ ਅਤੇ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਡਾਇਰੈਕਟਰ ਸਾਹਨੀ ਨੇ ਅਧਿਆਪਕਾ ਸ਼ਿਖਾ ਰਾਣੀ, ਸਵਿਤਾ ਸੈਣੀ ਅਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਗੜ੍ਹਦੀਵਾਲਾ ਵਿਖੇ ਕੀਰਤਨ ਦਰਬਾਰ ਅੱਜ ਅਗਲੀ ਖ਼ਬਰ ਸ਼ਤਾਬਦੀਆਂ ਨੂੰ ਸਮਰਪਿਤ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।