‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੇਂਟ ਸੋਲਜਰ ਇੰਸਟੀਚਿਊਟ ’ਚ ਜਾਗਰੂਕਤਾ ਸੈਮੀਨਾਰ
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਫਾਰਮੇਸੀ ਐਂਡ ਪੌਲੀਟੈਕਨਿਕ ਚੱਬੇਵਾਲ ਵਿਖੇ ਜੇ-ਪਲ ਆਰਗੇਨਾਈਜ਼ੇਸ਼ਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਤੇ ਸਕਾਰਾਤਮਿਕ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।
ਅਜੀਤ ਡੈਸਕ
17-10-2026