17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੁਰਦੁਆਰਾ ਗੜਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਹਾਜੀਪੁਰ, 16 ਅਕਤੂਬਰ (ਜੋਗਿੰਦਰ ਸਿੰਘ)- ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਾਜੀਪੁਰ-ਮਾਨਸਰ ਸੜਕ ’ਤੇ ਸਥਿਤ ਗੁਰਦੁਆਰਾ ਗੜਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਸਜਾਏ ਗਏ ਜਿਸ ਵਿਚ ਜਥਾ ਭਾਈ ਨਿਰਮਲ ਸਿੰਘ, ਭਾਈ ਅਮਰ ਸਿੰਘ ਹਾਜੀਪੁਰ, ਭਾਈ ਅਜੈਬ ਸਿੰਘ, ਭਾਈ ਸੰਤੋਖ ਸਿੰਘ ਪਰਵਾਨਾ, ਬੀਬੀ ਮੁਮਤਾਜ਼ ਕੌਰ, ਬੀਬੀ ਰਣਜੀਤ ਕੌਰ, ਬੀਬੀ ਅਰਸ਼ਦੀਪ ਕੌਰ, ਰਣਜੀਤ ਸਿੰਘ ਕਲੋਤਾ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ।

ਕੈਪਟਨ ਹੰਸ ਰਾਜ ਕਟਾਰੀਆ ਤੇ ਸੁਭਾਸ਼ ਚੰਦਰ ਸਾਬਕਾ ਸਰਪੰਚ ਨੂੰ ਸਨਮਾਨਿਤ ਕਰਦੇ ਐਸ. ਐਮ. ਓ. ਡਾ. ਨਿਰਮਲ ਕੁਮਾਰ ਨਾਲ ਹੋਰ। ਤਸਵੀਰ : ਬੈਜ ਚੌਧਰੀ 17-10-2026
ਹਾਜੀਪੁਰ, 16 ਅਕਤੂਬਰ (ਜੋਗਿੰਦਰ ਸਿੰਘ)- ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਾਜੀਪੁਰ-ਮਾਨਸਰ ਸੜਕ ’ਤੇ ਸਥਿਤ ਗੁਰਦੁਆਰਾ ਗੜਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਸਜਾਏ ਗਏ ਜਿਸ ਵਿਚ ਜਥਾ ਭਾਈ ਨਿਰਮਲ ਸਿੰਘ, ਭਾਈ ਅਮਰ ਸਿੰਘ ਹਾਜੀਪੁਰ, ਭਾਈ ਅਜੈਬ ਸਿੰਘ, ਭਾਈ ਸੰਤੋਖ ਸਿੰਘ ਪਰਵਾਨਾ, ਬੀਬੀ ਮੁਮਤਾਜ਼ ਕੌਰ, ਬੀਬੀ ਰਣਜੀਤ ਕੌਰ, ਬੀਬੀ ਅਰਸ਼ਦੀਪ ਕੌਰ, ਰਣਜੀਤ ਸਿੰਘ ਕਲੋਤਾ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ ਤੇ ਕਥਾ ਕੀਰਤਨ ਦਾ ਅਨੰਦ ਮਾਣਿਆ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ। ਇਸ ਮੌਕੇ ਭਾਈ ਸਤਨਾਮ ਸਿੰਘ ਧਨੋਆ, ਕੁਲਵਿੰਦਰ ਸਿੰਘ ਨੌਸ਼ਹਿਰਾ, ਜਗੀਰ ਸਿੰਘ ਮਹਿਤਪੁਰ, ਲਖਵੀਰ ਸਿੰਘ ਕੋਲੀਆਂ, ਸਰਬਜੀਤ ਸਿੰਘ, ਕਸ਼ਮੀਰ ਸਿੰਘ ਐਮਾਂ ਮਾਂਗਟ, ਜੋਗਾ ਸਿੰਘ ਚੱਕ ਅੱਲਾ ਬਖ਼ਸ਼ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਜਸ਼ਨ-ਏ-ਇਨਕਲਾਬ ਸਮਾਗਮ ’ਚ ਹੀ ਪਲਾਸਟਿਕ ਪਾਬੰਦੀ ਦੀਆਂ ਧੱਜੀਆਂ ਉਡਾਉਣ ਦੇ ਦੋਸ਼, ਐਨ.ਜੀ.ਟੀ. ਨੇ ਦਿੱਤੇ ਜਾਂਚ ਦੇ ਹੁਕਮ ਅਗਲੀ ਖ਼ਬਰ ਦਰਸ਼ਨ ਅਕਾਦਮੀ ਦਸੂਹਾ ਵਿਖੇ ‘ਐਕਟਿਵ ਲਰਨਿੰਗ’ ਵਿਸ਼ੇ ’ਤੇ ਅਧਿਆਪਕਾਂ ਦੀ ਸੀ. ਬੀ. ਪੀ. ਸੰਬੰਧੀ ਟ੍ਰੇਨਿੰਗ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।