ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਅੱਜ-ਸੱਜਣ
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਮਾਨਸਾ ’ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੇ ਮਾਮਲੇ ਨੂੰ ਲੈ ਕੇ ਮਾਨਸੇ ’ਚ ਪੂਰੇ ਪੰਜਾਬ ਦੀਆਂ ਵੱਖ-ਵੱਖ ਧਿਰਾਂ ਜਥੇਬੰਦੀਆਂ ਵਲੋਂ ਵੱਡਾ ਸੰਘਰਸ਼ ਚੱਲ ਰਿਹਾ ਹੈ, ਜਿਸ ’ਚ ਬਣੀ ਹੋਈ ਐਕਸ਼ਨ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਸਮੂਹ ਇਨਸਾਫ਼ ਪਸੰਦ ਪਾਰਟੀਆਂ ਤੇ ਜਥੇਬੰਦੀਆਂ ਦੀ ਸਲਾਹ ਨਾਲ 19 ਅਕਤੂਬਰ ਨੂੰ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦੇ ਘਰਾਂ ਤੇ ਦਫ਼ਤਰਾਂ ਸਾਹਮਣੇ ਪ੍ਰਦਰਸ਼ਨ ਕੀਤੇ ਜਾਣਗੇ ਤੇ ਉਪਰੰਤ ਉਨ੍ਹਾਂ ਨੂੰ ਲਾਹਨਤ ਪੱਤਰ ਵੀ ਸੌਂਪੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਭੁਪਿੰਦਰ ਸਿੰਘ ਸੱਜਣ ਵਲੋਂ ਦਿੱਤੀ ਗਈ।
ਅਜੀਤ ਡੈਸਕ
19-10-2026