19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਵਿਧਾਇਕ ਘੁੰਮਣ ਵਲੋਂ ਪਿੰਡ ਚੱਕ ਫਾਲਾ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਦਸੂਹਾ, 18 ਅਕਤੂਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਚੱਕਵਾਲਾ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰ ਕਮਲਾ ਨਾਲ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ’ਚ ਗਲੀਆਂ ਦੀ ਸ਼ੁਰੂਆਤ ਹੋਈ ਹੈ ਤੇ ਪਿੰਡ ’ਚ ਨਵੀਂ ਬਣਨ ਵਾਲੀ ਪੁਲੀ ਦੀ ਸ਼ੁਰੂਆਤ ਕੀਤੀ ਗਈ ਹੈ।

ਅਜੀਤ ਡੈਸਕ 19-10-2026
ਦਸੂਹਾ, 18 ਅਕਤੂਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਚੱਕਵਾਲਾ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰ ਕਮਲਾ ਨਾਲ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ’ਚ ਗਲੀਆਂ ਦੀ ਸ਼ੁਰੂਆਤ ਹੋਈ ਹੈ ਤੇ ਪਿੰਡ ’ਚ ਨਵੀਂ ਬਣਨ ਵਾਲੀ ਪੁਲੀ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ, ਜਿਸ ਲਈ ਪਿੰਡ ਵਾਸੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਹਰਿ ਕੇ ਦੇ ਵੱਖ-ਵੱਖ ਪਿੰਡਾਂ ਵਿਚ ਖੇਡ ਪਾਰਕਾਂ ਵੀ ਸਥਾਪਿਤ ਕੀਤੀਆਂ ਗਈਆਂ ਹਨ ਜਦਕਿ ਬਾਕੀ ਪਿੰਡਾਂ ਵਿਚ ਵੀ ਖੇਡ ਪਾਰਕ ਸਥਾਪਿਤ ਕੀਤੇ ਜਾਣਗੇ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦਸੂਹਾ ਦੇ ਚੇਅਰਮੈਨ ਕਮਲਪ੍ਰੀਤ ਸਿੰਘ ਸੰਧੂ, ਸੁਖਵਿੰਦਰ ਸਿੰਘ, ਪੰਚ ਮਨੋਹਰ ਲਾਲ, ਪੰਚ ਜਸਮੀਤ ਕੌਰ, ਪੰਚ ਸੇਸੀ, ਪੰਚ ਅਸ਼ਵਨੀ ਕੁਮਾਰ, ਨਰੇਸ਼ ਕੁਮਾਰ, ਸੰਜਨਾ ਕੁਮਾਰੀ ਮਹਿਲਾ ਮੰਡਲ ਪ੍ਰਧਾਨ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਪੁਰਾਣਾ ਤਲਵਾੜਾ ਵਿਖੇ ਲਗਵਾਈ ਰਾਮ ਲੀਲ੍ਹਾ ’ਚ ਹਾਜ਼ਰੀ ਅਗਲੀ ਖ਼ਬਰ ਆਮ ਆਦਮੀ ਕਲੀਨਿਕ ਪੁਰਹੀਰਾਂ ਤੇ ਨਸਰਾਲਾ ਵਿਖੇ ਮੁਫ਼ਤ ਕੈਂਸਰ ਸਕ੍ਰੀਨਿੰਗ ਕੈਂਪ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।