20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਅੱਡਾ ਸਰਾਂ, 19 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਦੁਸਹਿਰੇ ਦਾ ਪਵਿੱਤਰ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਦੁਸਹਿਰੇ ਦੇ ਧਾਰਮਿਕ ਤੇ ਨੈਤਿਕ ਮਹੱਤਵ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ।

ਮਹਾਨ ਕੀਰਤਨ ਦਰਬਾਰ 31 ਨੂੰ 20-10-2026
ਅੱਡਾ ਸਰਾਂ, 19 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਦੁਸਹਿਰੇ ਦਾ ਪਵਿੱਤਰ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਦੁਸਹਿਰੇ ਦੇ ਧਾਰਮਿਕ ਤੇ ਨੈਤਿਕ ਮਹੱਤਵ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪੂਜਾ ਪਟਿਆਲ ਨੇ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਸੱਚ ਦੀ ਜਿੱਤ ਦਾ ਪ੍ਰਤੀਕ ਹੈ। ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਨਾਟਕ ਨੇ ਸਾਰਿਆਂ ਦਾ ਮਨ ਮੋਹ ਲਿਆ। ਨਾਟਕ ਰਾਹੀਂ ਵਿਦਿਆਰਥੀਆਂ ਨੇ ਸਮਾਜ ਨੂੰ ਪ੍ਰੇਰਨਾਦਾਇਕ ਸੰਦੇਸ਼ ਦਿੰਦਿਆਂ ਦਰਸਾਇਆ ਕਿ ਹੰਕਾਰ, ਅਨਿਆਂ ਤੇ ਬੁਰਾਈ ਦਾ ਅੰਤ ਨਿਸ਼ਚਿਤ ਹੈ। ਵਿਦਿਆਰਥੀਆਂ ਨੇ ਦੁਸਹਿਰੇ ਦੇ ਮਹੱਤਵ ਬਾਰੇ ਆਪਣੇ ਵਿਚਾਰ ਵੀ ਸਾਂਝੇ ਕੀਤੇ, ਜਿਸ ਨਾਲ ਸਮਾਗਮ ਦਾ ਮਾਹੌਲ ਗਿਆਨ ਵਰਧਕ ਅਤੇ ਪ੍ਰੇਰਨਾਦਾਇਕ ਬਣ ਗਿਆ। ਇਸ ਮੌਕੇ ਪਹਿਲੀ ਤੋਂ ਤੀਜੀ ਜਮਾਤ ਤੱਕ ਦੇ ਵਿਦਿਆਰਥੀ ਰਵਾਇਤੀ ਪਹਿਰਾਵੇ ਪਹਿਨ ਕੇ ਸਕੂਲ ਪਹੁੰਚੇ। ਵਿਸ਼ੇਸ਼ ਸਭਾ ਤੋਂ ਬਾਅਦ ਵਿਦਿਆਰਥੀਆਂ ਨੇ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲਿਆਂ ਦਾ ਦਹਨ ਵੀ ਦੇਖਿਆ। ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ, ਨੀਰੂ ਮੁਲਤਾਨੀ ਤੇ ਪ੍ਰਿੰਸੀਪਲ ਪੂਜਾ ਪਟਿਆਲ ਨੇ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਪਰੰਪਰਾਵਾਂ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਸਮਾਗਮ ਨੂੰ ਸਫ਼ਲ ਬਣਾਉਣ ਵਿਚ ਸਕੂਲ ਕੋਆਰਡੀਨੇਟਰ ਵਿਨੀਤਾ ਬਲੋਰੀਆ, ਸੁਜਾਤਾ ਛਾਬੜਾ, ਅਮਨੀਤ ਸੈਣੀ ਤੇ ਸ਼ਿਵਾਨੀ ਸਮੇਤ ਸਮੂਹ ਸਟਾਫ਼ ਦਾ ਵਿਸ਼ੇਸ਼ ਯੋਗਦਾਨ ਰਿਹਾ। ਸਮਾਗਮ ਦਾ ਸਮਾਪਨ ਖ਼ੁਸ਼ੀ ਭਰੇ ਮਾਹੌਲ ਵਿਚ ਹੋਇਆ।
ਪਿਛਲੀ ਖ਼ਬਰ ਪੰਜਾਬ ਦੇ ਹੱਕਾਂ ਤੇ ਲੋਕ ਮਸਲਿਆਂ ਸੰਬੰਧੀ ਆਵਾਜ਼ ਏ ਪੰਜਾਬ ਪਾਰਟੀ ਦੀ ਚੱਬੇਵਾਲ ’ਚ ਮੀਟਿੰਗ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ : ਜਥੇਬੰਦੀਆਂ ਨੇ ਵਿਧਾਇਕ ਦੀ ਰਿਹਾਇਸ਼ ਸਾਹਮਣੇ ਰੋਸ ਧਰਨਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।