22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਡੱਲੇਵਾਲ ਵਿਖੇ ਹੋਣ ਵਾਲੇ ਪੁਸਤਕ ਮੇਲੇ ਤੇ ਵਿਰਾਸਤੀ ਉਤਸਵ ਸੰਬੰਧੀ ਵਿਚਾਰ ਵਟਾਂਦਰਾ

ਹਰਿਆਣਾ, 20 ਅਕਤੂਬਰ (ਹਰਮੇਲ ਸਿੰਘ ਖੱਖ)-ਪੰਜਾਬੀ ਵਿਕਾਸ ਮੰਚ ਹਰਿਆਣਾ ਦੇ ਵੱਖ ਵੱਖ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਡੱਲੇਵਾਲ ਦੇ ਪ੍ਰਿੰਸੀਪਲ ਡਾ. ਧੀਰਜ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ।

ਅਜੀਤ ਡੈਸਕ 21-10-2026
ਹਰਿਆਣਾ, 20 ਅਕਤੂਬਰ (ਹਰਮੇਲ ਸਿੰਘ ਖੱਖ)-ਪੰਜਾਬੀ ਵਿਕਾਸ ਮੰਚ ਹਰਿਆਣਾ ਦੇ ਵੱਖ ਵੱਖ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਡੱਲੇਵਾਲ ਦੇ ਪ੍ਰਿੰਸੀਪਲ ਡਾ. ਧੀਰਜ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੰਜਾਬੀ ਵਿਕਾਸ ਮੰਚ ਹਰਿਆਣਾ ਵਲੋਂ ਵੱਖ ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਟਰੱਸਟ ਦੇ ਚੇਅਰਮੈਨ ਇੰਜੀਨੀਅਰ ਪ੍ਰਭਜੀਤ ਸਿੰਘ ਦੀ ਅਗਵਾਈ ਵਿਚ ਕਰਵਾਏ ਜਾਣ ਵਾਲੇ ਵਿਸ਼ਾਲ ਪੁਸਤਕ ਮੇਲੇ ਅਤੇ ਵਿਰਾਸਤੀ ਉਤਸਵ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਪੰਜਾਬੀ ਵਿਕਾਸ ਮੰਚ ਹਰਿਆਣਾ ਦੇ ਮੁੱਖ ਬੁਲਾਰੇ ਸਰਬਜੀਤ ਸਿੰਘ ਕੰਗ ਤੇ ਸਕੱਤਰ ਵਰਿੰਦਰ ਸਿੰਘ ਨਿਮਾਣਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਐਜੂਕੇਸ਼ਨਲ ਕੰਪਲੈਕਸ ਡੱਲੇਵਾਲ ਵਿਖੇ ਹਰ ਸਾਲ ਲੱਗਣ ਵਾਲਾ ਪੁਸਤਕ ਮੇਲਾ ਵਿੱਦਿਅਕ ਤੇ ਸਾਹਿੱਤਿਕ ਹਲਕਿਆਂ ਵਿਚ ਆਪਣੀ ਵਿਸ਼ੇਸ਼ ਪਛਾਣ ਬਣਾ ਚੁੱਕਾ ਹੈ। ਇਸ ਮੌਕੇ ਪ੍ਰਿੰਸੀਪਲ ਧੀਰਜ ਕੁਮਾਰ ਨੇ ਦੱਸਿਆ ਕਿ ਕਰਵਾਏ ਜਾਣ ਵਾਲੇ ਪੁਸਤਕ ਮੇਲੇ ਵਿਚ ਸਾਹਿਤ, ਕਲਾ, ਇਤਿਹਾਸ, ਮਨੋਵਿਗਿਆਨ, ਸਮਾਜ ਸ਼ਾਸਤਰ, ਸੱਭਿਆਚਾਰ, ਨਾਵਲ,ਕਹਾਣੀਆ ਤੇ ਕਵਿਤਾ ਨਾਲ ਸੰਬੰਧਿਤ ਵੱਖ-ਵੱਖ ਭਾਸ਼ਾਵਾਂ ਦੀਆਂ ਪੁਸਤਕ ਪ੍ਰਦਰਸ਼ਨੀਆਂ ਇਸ ਉਤਸਵ ਦਾ ਮੁੱਖ ਸ਼ਿੰਗਾਰ ਹੋਣਗੀਆਂ। ਇਸ ਮੌਕੇ ਪੰਜਾਬੀ ਵਿਕਾਸ ਮੰਚ ਹਰਿਆਣਾ ਦੀਆਂ ਸਾਹਿਤਕ ਤੇ ਵਿੱਦਿਅਕ ਸਰਗਰਮੀਆਂ ਵਾਸਤੇ ਵਿਸ਼ੇਸ਼ ਯੋਗਦਾਨ ਪਾਉਣ ਵਾਲੀ ਬੀ. ਐੱਡ ਕਾਲਜ ਡੱਲੇਵਾਲ ਦੀ ਅਸਿਸਟੈਂਟ ਪ੍ਰੋਫੈਸਰ ਪ੍ਰੀਆ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ। ਇਸ ਮੌਕੇ ਡਾ. ਅਰਵਿੰਦ ਸਿੰਘ ਧੂਤ ਬਾਗ਼ਬਾਨੀ ਮਾਹਿਰ, ਜਗਤਜੀਤ ਸਿੰਘ, ਕਾਲਜ ਦੀ ਵਾਈਸ ਪ੍ਰਿੰਸੀਪਲ ਪੁਸ਼ਪਿੰਦਰ ਕੌਰ, ਪ੍ਰੋ. ਮੀਨਲ, ਪ੍ਰੋ. ਪ੍ਰੀਆ, ਪ੍ਰੋ. ਅਮਨਦੀਪ ਕੌਰ, ਪ੍ਰੋ. ਅਰੁਣ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਨੀਤੀ ਕਾਲੀਆ, ਪ੍ਰੋ. ਤਜਿੰਦਰ ਕੌਰ, ਪ੍ਰੋ. ਸਪਨਾ, ਪ੍ਰੋ. ਸ਼ੁਸ਼ਮਨ, ਪ੍ਰੋ. ਕੁਲਵੰਤ ਕੌਰ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਨੀਰੂ, ਪ੍ਰੋ. ਰਮਨਦੀਪ ਕੌਰ, ਮੁਕੇਸ਼ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਕ ਪੱਧਰੀ ਡਰਾਮਾ ਮੁਕਾਬਲੇ ’ਚ ਸਰਕਾਰੀ ਸਕੂਲ ਡੱਫਰ ਦੇ ਜੇਤੂ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਨਵ-ਨਿਯੁਕਤ ਸੂਬਾ ਜਨਰਲ ਸਕੱਤਰ ਮਨਪ੍ਰੀਤ ਰੰਧਾਵਾ ਦਾ ਆਗੂਆਂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।