21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸਿੱਖ ਪੰਥ ਦੀ ਪ੍ਰਸਿੱਧ ਢਾਡੀ ਬੀਬੀ ਦਲੇਰ ਕੌਰ 24 ਨੂੰ ਪਹੁੰਚਣਗੇ - ਮਿੱਠੀ, ਬਿੱਟੂ

ਦਸੂਹਾ, 20 ਅਕਤੂਬਰ (ਭੁੱਲਰ)- ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ 24 ਅਕਤੂਬਰ ਨੂੰ ਮੀਰੀ ਪੀਰੀ ਦੇ ਮਾਲਕ ਤੇ ਬੰਦੀ ਛੋੜ ਸਤਿਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ 22ਵੇ ਰੈਣ ਸਬਾਈ ਕੀਰਤਨ ਦਰਬਾਰ ਮੌਕੇ ਸਿੱਖ ਪੰਥ ਦੀ ਪ੍ਰਸਿੱਧ ਢਾਡੀ ਬੀਬੀ ਦਲੇਰ ਕੌਰ ਵਿਸ਼ੇਸ਼ ਤੌਰ ਤੇ ਪਹੁੰਚ ਰਹੀ ਹੈ। ਇਸ ਸਬੰਧੀ ਪ੍ਰਵਾਸੀ ਭਾਰਤੀ ਸਤਿੰਦਰ ਸਿੰਘ ਮਿੱਠੀ ਅਤੇ ਗੁਰੂ ਮਾਨਿਓ ਗ੍ਰੰਥ ਸੇਵਾ ਸੋਸਾਇਟੀ ਦੇ ਪ੍ਰਧਾਨ ਸਤਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਇਸ ਰੈਣ ਸਬਾਈ ਕੀਰਤਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੱਖ-ਵੱਖ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਚੁੱਕੀਆਂ ਹਨ।

ਜਾਣਕਾਰੀ ਦਿੰਦੇ ਹੋਏ ਸਤਿੰਦਰ ਸਿੰਘ ਮਿੱਠੀ ਤੇ ਸਤਪਾਲ ਸਿੰਘ ਬਿੱਟੂ। ਤਸਵੀਰ : ਭੁੱਲਰ 21-10-2026
ਦਸੂਹਾ, 20 ਅਕਤੂਬਰ (ਭੁੱਲਰ)- ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ 24 ਅਕਤੂਬਰ ਨੂੰ ਮੀਰੀ ਪੀਰੀ ਦੇ ਮਾਲਕ ਤੇ ਬੰਦੀ ਛੋੜ ਸਤਿਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ 22ਵੇ ਰੈਣ ਸਬਾਈ ਕੀਰਤਨ ਦਰਬਾਰ ਮੌਕੇ ਸਿੱਖ ਪੰਥ ਦੀ ਪ੍ਰਸਿੱਧ ਢਾਡੀ ਬੀਬੀ ਦਲੇਰ ਕੌਰ ਵਿਸ਼ੇਸ਼ ਤੌਰ ਤੇ ਪਹੁੰਚ ਰਹੀ ਹੈ। ਇਸ ਸਬੰਧੀ ਪ੍ਰਵਾਸੀ ਭਾਰਤੀ ਸਤਿੰਦਰ ਸਿੰਘ ਮਿੱਠੀ ਅਤੇ ਗੁਰੂ ਮਾਨਿਓ ਗ੍ਰੰਥ ਸੇਵਾ ਸੋਸਾਇਟੀ ਦੇ ਪ੍ਰਧਾਨ ਸਤਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਇਸ ਰੈਣ ਸਬਾਈ ਕੀਰਤਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੱਖ-ਵੱਖ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸ਼ਾਮ 5 ਵਜੇ ਤੋਂ ਲੈ ਕੇ ਸਾਰੀ ਰਾਤ ਚੱਲਣ ਵਾਲੇ ਇਸ ਰੈਣ ਸਬਾਈ ਕੀਰਤਨ ਦਰਬਾਰ ਵਿਚ ਸਿੱਖ ਪੰਥ ਦੀ ਪ੍ਰਸਿੱਧ ਢਾਡੀ ਬੀਬੀ ਦਲੇਰ ਕੌਰ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸਰੂਪ ਸਿੰਘ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਕਰਨੈਲ ਸਿੰਘ, ਮਹਿਤਾਬ ਸਿੰਘ ਜਲੰਧਰ, ਕਥਾ ਵਾਚਕ ਸਰਬਜੀਤ ਸਿੰਘ ਲੁਧਿਆਣਾ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਬਲਵਿੰਦਰ ਸਿੰਘ ਲੋਪੋਕੇ, ਭਾਈ ਮੰਗਲ ਸਿੰਘ, ਗੁਰਸਿੱਖੀ ਜਥਾ ਝਿੰਗੜ ਕਲਾਂ ਆਦਿ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰਬਾਣੀ ਕੰਠ ਮੁਕਾਬਲੇ, ਗੁਰਬਾਣੀ ਪ੍ਰਸ਼ਨੋਤਰੀ ਮੁਕਾਬਲੇ, ਦਸਤਾਰ ਅਤੇ ਦੁਮਾਲਾ ਸਜਾਓ ਇਸਤਰੀ ਅਤੇ ਪੁਰਸ਼ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਜੇਤੂਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਸ਼ਾਲ ਖ਼ੂਨ ਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਵਿਕਰਾਂਤ ਯੋਤੀ ਨੂੰ ਆਮ ਆਦਮੀ ਪਾਰਟੀ ਨੇ ਸੌਂਪੀ ਵੱਡੀ ਜ਼ਿੰਮੇਵਾਰੀ ਜ਼ਿਲ੍ਹਾ ਹੁਸ਼ਿਆਰਪੁਰ ਦਾ ਵਾਈਸ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਦੋ ਰੋਜ਼ਾ ਮਹਾ ਹੜਤਾਲ ਵਿਚ ਵੱਡੇ ਪੱਧਰ ’ਤੇ ਮੁਲਾਜ਼ਮ ਸ਼ਮੂਲੀਅਤ ਕਰਨਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।