21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਾਬਾ ਭਗਤ ਸਿੰਘ ਦੀ ਯਾਦ ’ਚ ਖ਼ਾਨਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਸ਼ਾਮਚੁਰਾਸੀ, 20 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸਿੰਘ ਸਭਾ ਖ਼ਾਨਪੁਰ (ਸਹੋਤਾ) ਵਿਖੇ ਬਾਬਾ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਬਾਬਾ ਕੁਲਵੰਤ ਸਿੰਘ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ।

ਅਜੀਤ ਡੈਸਕ 21-10-2026
ਸ਼ਾਮਚੁਰਾਸੀ, 20 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸਿੰਘ ਸਭਾ ਖ਼ਾਨਪੁਰ (ਸਹੋਤਾ) ਵਿਖੇ ਬਾਬਾ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਬਾਬਾ ਕੁਲਵੰਤ ਸਿੰਘ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਭਾਈ ਅਮਰਤੇਜ ਸਿੰਘ ਬੈਂਸਤਾਨੀ ਦੇ ਰਾਗੀ ਜਥੇ ਅਤੇ ਭਾਈ ਸੁਖਦੇਵ ਸਿੰਘ ਸੁੱਖ ਨੰਦਾਚੌਰੀਆ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਜਮਨਾ ਦਾਸ ਟਰੱਸਟ ਦੇ ਸਕੱਤਰ ਗੁਰਜੀਤ ਸਿੰਘ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨਾਂ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਸਾਨੂੰ ਇਨ੍ਹਾਂ ਸਿਧਾਂਤਾਂ ਨੂੰ ਸਿਰਫ਼ ਆਪਣੇ ਜੀਵਨ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਇਨ੍ਹਾਂ ਨੂੰ ਅਮਲ ‘ਚ ਲਿਆਉਣਾ ਚਾਹੀਦਾ ਹੈ। ਇਸ ਮੌਕੇ ਬਾਬਾ ਕੁਲਵੰਤ ਸਿੰਘ ਖ਼ਾਨਪੁਰ, ਪ੍ਰਿੰ. ਪਿਆਰਾ ਸਿੰਘ, ਸ਼ਿੰਗਾਰਾ ਸਿੰਘ, ਮਾ. ਕੁਲਦੀਪ ਸਿੰਘ, ਜੋਗਿੰਦਰ ਸਿੰਘ, ਦਿਆ ਸਿੰਘ ਖਡਿਆਲਾ ਸੈਣੀਆਂ, ਸੁਖਦੇਵ ਸਿੰਘ ਠੇਕੇਦਾਰ ਕੋਟਲੀ, ਗੁਰਜੀਤ ਸਿੰਘ, ਰਣਜੀਤ ਸਿੰਘ ਰਾਣਾ, ਇਕਬਾਲ ਸਿੰਘ ਸਕੱਤਰ, ਸੁੱਚਾ ਸਿੰਘ, ਗੁਰਵਿੰਦਰ ਸਿੰਘ ਨੰਬਰਦਾਰ, ਗੁਰਚਰਨ ਸਿੰਘ ਜਲੰਧਰ, ਦਵਿੰਦਰ ਸਿੰਘ, ਮਨਜੀਤ ਸਿੰਘ, ਸੁਖਵਿੰਦਰ ਸਿੰਘ, ਸੁਰਜੀਤ ਕੌਰ ਪੰਚ, ਤਰਲੋਚਨ ਸਿੰਘ, ਉਂਕਾਰ ਸਿੰਘ ਕਾਰੀ, ਪਰਮਜੀਤ ਸਿੰਘ, ਪ੍ਰਭ ਸਿੰਘ ਅਤੇ ਹਰਭਜਨ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਝੋਣੋਵਾਲ ਦੇ ਛਿੰਝ ਮੇਲੇ ਦੀ ਮਾਲੀ (ਝੰਡੀ) ਦੀ ਕੁਸ਼ਤੀ ਦਿਨੇਸ਼ ਗੁਲੀਆ ਨੇ ਜਿੱਤੀ ਅਗਲੀ ਖ਼ਬਰ ਕੌਮੀ ਏਕਤਾ ਦਾ ਪ੍ਰਤੀਕ ਹੈ ਖ਼ੂਨਦਾਨ - ਡਾ: ਅਜੇ ਬੱਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।