ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੈਣਿ ਸਬਾਈ ਕੀਰਤਨ ਦਰਬਾਰ ਸੰਬੰਧੀ ਪੋਸਟਰ ਜਾਰੀ
ਦਸੂਹਾ, 21 ਅਕਤੂਬਰ (ਭੁੱਲਰ)- ਮੀਰੀ-ਪੀਰੀ ਦੇ ਮਾਲਕ ਤੇ ਬੰਦੀ ਛੋੜ ਸਤਿਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ 24 ਅਕਤੂਬਰ ਨੂੰ ਕਰਵਾਏ ਜਾ ਰਹੇ 22ਵੇਂ ਰੈਣਿ ਸਬਾਈ ਕੀਰਤਨ ਦਰਬਾਰ ਸਬੰਧੀ ਪੋਸਟਰ ਜਾਰੀ ਕੀਤਾ ਗਿਆ। ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਦੇ ਪ੍ਰਧਾਨ ਸਤਪਾਲ ਸਿੰਘ ਬਿੱਟੂ ਤੇ ਪਰਵਾਸੀ ਭਾਰਤੀ ਸਤਿੰਦਰ ਸਿੰਘ ਮਿੱਠੀ ਕੈਨੇਡਾ ਨੇ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਦਸੂਹਾ, 21 ਅਕਤੂਬਰ (ਭੁੱਲਰ)- ਮੀਰੀ-ਪੀਰੀ ਦੇ ਮਾਲਕ ਤੇ ਬੰਦੀ ਛੋੜ ਸਤਿਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ 24 ਅਕਤੂਬਰ ਨੂੰ ਕਰਵਾਏ ਜਾ ਰਹੇ 22ਵੇਂ ਰੈਣਿ ਸਬਾਈ ਕੀਰਤਨ ਦਰਬਾਰ ਸਬੰਧੀ ਪੋਸਟਰ ਜਾਰੀ ਕੀਤਾ ਗਿਆ। ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਦੇ ਪ੍ਰਧਾਨ ਸਤਪਾਲ ਸਿੰਘ ਬਿੱਟੂ ਤੇ ਪਰਵਾਸੀ ਭਾਰਤੀ ਸਤਿੰਦਰ ਸਿੰਘ ਮਿੱਠੀ ਕੈਨੇਡਾ ਨੇ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਰਵਾਸੀ ਭਾਰਤੀ ਸਤਿੰਦਰ ਸਿੰਘ ਮਿੱਠੀ ਕੈਨੇਡਾ ਅਤੇ ਸਮੂਹ ਐਨ.ਆਰ.ਆਈ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਰੈਣਿ ਸਬਾਈ ਕੀਰਤਨ ਦਰਬਾਰ ਵਿਚ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸਰੂਪ ਸਿੰਘ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਕਰਨੈਲ ਸਿੰਘ, ਮਹਿਤਾਬ ਸਿੰਘ ਜਲੰਧਰ, ਕਥਾ ਵਾਚਕ ਸਰਬਜੀਤ ਸਿੰਘ ਲੁਧਿਆਣਾ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਬਲਵਿੰਦਰ ਸਿੰਘ ਲੋਪੋਕੇ, ਭਾਈ ਮੰਗਲ ਸਿੰਘ, ਗੁਰਸਿੱਖੀ ਜਥਾ ਝਿੰਗੜ ਕਲਾਂ, ਸਿੱਖ ਪੰਥ ਦੀ ਪ੍ਰਸਿੱਧ ਢਾਡੀ ਬੀਬੀ ਦਲੇਰ ਕੌਰ ਆਦਿ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰਬਾਣੀ ਕੰਠ ਮੁਕਾਬਲੇ, ਗੁਰਬਾਣੀ ਪ੍ਰਸ਼ਨੋਤਰੀ ਮੁਕਾਬਲੇ, ਦਸਤਾਰ ਅਤੇ ਦੁਮਾਲਾ ਸਜਾਓ ਇਸਤਰੀ ਅਤੇ ਪੁਰਸ਼ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਜੇਤੂਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਸ਼ਾਲ ਖ਼ੂਨ ਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਮੌਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਮੈਨੇਜਰ ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ, ਸੁਖਦੀਪ ਸਿੰਘ, ਅਮਰਜੀਤ ਸਿੰਘ, ਪੁਸ਼ਕ ਸਿੰਘ, ਅਵਤਾਰ ਸਿੰਘ, ਪ੍ਰਭ ਸਿੰਘ, ਦਿਲਪ੍ਰੀਤ ਸਿੰਘ, ਸਿਮਰਜੀਤ ਸਿੰਘ, ਜਸਵਿੰਦਰ ਸਿੰਘ, ਮੰਗਲ ਸਿੰਘ, ਬਾਬਾ ਲਸ਼ਕਰ ਸਿੰਘ, ਭੁਪਿੰਦਰ ਸਿੰਘ, ਪਰਮਜੀਤ ਸਿੰਘ, ਦਵਿੰਦਰ ਸਿੰਘ, ਜਤਿੰਦਰ ਸਿੰਘ, ਜਗਤਾਰ ਸਿੰਘ, ਬਿਕਰਮਜੀਤ ਸਿੰਘ, ਮਨਜੀਤ ਸਿੰਘ, ਮੋਨੂ ਸਾਹੀ, ਪ੍ਰਭ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ।