ਸ਼ਬਦ ਗਾਇਨ ਮੁਕਾਬਲੇ ‘ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨਾਲ ਪ੍ਰਿੰ: ਪਰਮਜੀਤ ਕੌਰ ਤੇ ਹੋਰ। ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਮੁਕਾਬਲੇ ‘ਚ ਵਧੀਆ ਪ੍ਰਦਰਸ਼ਨ
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਸ੍ਰੀ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਗੋਬਿੰਦਪੁਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲੇ ਕਰਵਾਏ। ਮੁਕਾਬਲੇ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀ ਗੁਰਨੂਰ ਸਿੰਘ ਤੇ ਉਸ ਦੇ ਸਾਥੀਆਂ ਨੇ ਸੰਗੀਤ ਅਧਿਆਪਕਾ ਦਿਲਜੀਤ ਕੌਰ ਦੀ ਅਗਵਾਈ ‘ਚ ਦੂਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।
ਅਜੀਤ ਡੈਸਕ
22-10-2026