24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਇਕੋਤਰੀ ਸਮਾਗਮ ਦੇ ਅਲੌਕਿਕ ਨਗਰ ਕੀਰਤਨ ਭਲਕੇ ਸਜਾਏ ਜਾਣਗੇ-ਸੰਤ ਗੁਰਦਿਆਲ ਸਿੰਘ

ਟਾਂਡਾ ਉੜਮੁੜ, 23 ਅਕਤੂਬਰ (ਦੀਪਕ ਬਹਿਲ)-ਮਹਾਨ ਸਾਲਾਨਾ ਇਕੋਤਰੀ ਸਮਾਗਮ ਦੇ ਚੱਲਦਿਆਂ ਜਿਥੇ ਦੇਸ਼-ਵਿਦੇਸ਼ ਦੀ ਸੰਗਤ ਅੰਦਰ ਇਸ ਸਮਾਗਮ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਇਸ ਮੌਕੇ ਪੁੱਜੇ ਸਿੰਘ ਸਾਹਿਬਾਨ, ਸੰਤ ਮਹਾਪੁਰਸ਼, ਪੰਥਕ ਤੇ ਰਾਜਸੀ ਸ਼ਖ਼ਸੀਅਤਾਂ ਨੇ ਇਸ ਅੰਮ੍ਰਿਤ ਰੂਪੀ ਮਹਾਂਕੁੰਭ ਵਿਚ ਆਪਣੀ ਹਾਜ਼ਰੀ ਲਵਾਈ। ਸਮਾਗਮ ਮੌਕੇ ਸਜਾਏ ਗਏ ਵਿਸ਼ਾਲ ਕੀਰਤਨ ਦਰਬਾਰ ਦੌਰਾਨ ਸੰਤ ਗੁਰਦਿਆਲ ਸਿੰਘ ਨੇ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਨਾਲ ਜੋੜਿਆ।

ਅਜੀਤ ਡੈਸਕ 24-10-2026
ਟਾਂਡਾ ਉੜਮੁੜ, 23 ਅਕਤੂਬਰ (ਦੀਪਕ ਬਹਿਲ)-ਮਹਾਨ ਸਾਲਾਨਾ ਇਕੋਤਰੀ ਸਮਾਗਮ ਦੇ ਚੱਲਦਿਆਂ ਜਿਥੇ ਦੇਸ਼-ਵਿਦੇਸ਼ ਦੀ ਸੰਗਤ ਅੰਦਰ ਇਸ ਸਮਾਗਮ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਇਸ ਮੌਕੇ ਪੁੱਜੇ ਸਿੰਘ ਸਾਹਿਬਾਨ, ਸੰਤ ਮਹਾਪੁਰਸ਼, ਪੰਥਕ ਤੇ ਰਾਜਸੀ ਸ਼ਖ਼ਸੀਅਤਾਂ ਨੇ ਇਸ ਅੰਮ੍ਰਿਤ ਰੂਪੀ ਮਹਾਂਕੁੰਭ ਵਿਚ ਆਪਣੀ ਹਾਜ਼ਰੀ ਲਵਾਈ। ਸਮਾਗਮ ਮੌਕੇ ਸਜਾਏ ਗਏ ਵਿਸ਼ਾਲ ਕੀਰਤਨ ਦਰਬਾਰ ਦੌਰਾਨ ਸੰਤ ਗੁਰਦਿਆਲ ਸਿੰਘ ਨੇ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਨਾਲ ਜੋੜਿਆ। ਇਸ ਮੌਕੇ ਸੰਤ ਦਵਿੰਦਰ ਸਿੰਘ ਤਰਨ ਤਰਨ ਵਾਲੇ, ਸੰਤ ਗੁਰਪ੍ਰੀਤ ਸਿੰਘ ਜੰਡੇ, ਸੰਤ ਗੁਰਦੀਪ ਸਿੰਘ ਚੰਦ ਪੁਰਾਣਾ, ਸੰਤ ਬਾਬਾ ਜੋਗਾ ਸਿੰਘ ਰਾਮੂ ਥਿਆੜਾ, ਸੰਤ ਅਮਰਜੀਤ ਸਿੰਘ ਗਾਲਬ, ਸੰਤ ਮਨਵੀਰ ਸਿੰਘ ਨਾਨਕਸਰ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਿਆ। ਇਸ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਨੇ ਇਸ ਸਮਾਗਮ ਅੰਦਰ ਨਤਮਸਤਕ ਹੋਣ ਲਈ ਪੁੱਜੇ ਸੰਤ ਮਹਾਪੁਰਸ਼ਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਧਾਰਮਿਕ ਸ਼ਖ਼ਸੀਅਤਾਂ ਤੋ ਇਲਾਵਾ ਹੋਰ ਕਈ ਰਾਜਸੀ ਸ਼ਖ਼ਸੀਅਤਾਂ ਨਤਮਸਤਕ ਹੋਇਆ। ਸੰਤ ਬਾਬਾ ਗੁਰਦਿਆਲ ਸਿੰਘ ਨੇ ਉਨ੍ਹਾਂ ਸਿਰੋਪਾਓ ਭੇਟ ਕੀਤੇ। ਵਰਨਣਯੋਗ ਹੈ ਕਿ ਸਮਾਗਮ ਦੇ ਮੁੱਖ ਆਕਰਸ਼ਣ ਵਜੋਂ ਸਜਾਏ ਜਾਣ ਵਾਲੇ ਅਲੌਕਿਕ ਨਗਰ ਕੀਰਤਨ 25 ਅਕਤੂਬਰ ਨੂੰ ਸਜਾਏ ਜਾਣਗੇ। ਇਸ ਨਗਰ ਕੀਰਤਨ ਦੇ ਦਰਸ਼ਨਾਂ ਲਈ ਜਿਥੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨਾਂ ਲਈ ਸੁੰਦਰ ਏਅਰ ਕੰਡੀਸ਼ਨਰ ਪਾਲਕੀ ਸਾਹਿਬ ਦਾ ਪ੍ਰਬੰਧ ਕੀਤਾ ਗਿਆ ਹੈ। ਨਗਰ ਕੀਰਤਨ ਸੰਬੰਧੀ ਪ੍ਰਬੰਧਕਾਂ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਲਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਇਸ ਸਮਾਗਮ ਮੌਕੇ 101 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨਤਾ ਸਮਾਗਮ 26 ਅਕਤੂਬਰ ਨੂੰ ਹੋਣਗੇ। ਇਸ ਮੌਕੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ਾਲ ਕੀਰਤਨ ਦਰਬਾਰ ਕਰਵਾਏ ਜਾਣਗੇ, ਜਿਸ ’ਚ ਪੰਥ ਪ੍ਰਸਿੱਧ ਕੀਰਤਨੀਏ, ਸਿੰਘ ਸਾਹਿਬਾਨ ਤੇ ਹੋਰ ਪੰਥਕ ਸ਼ਖ਼ਸੀਅਤਾਂ ਹਿੱਸਾ ਲੈਣਗੀਆਂ। ਇਸ ਮੌਕੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ।
ਪਿਛਲੀ ਖ਼ਬਰ ਹਵਾ ਦੀ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਉੱਚ ਪੱਧਰੀ ਟੀਮ ਵਲੋਂ ਜ਼ਿਲ੍ਹੇ ’ਚ ਪਰਾਲੀ ਪ੍ਰਬੰਧਨ ਨਾਲ ਸੰਬੰਧਿਤ ਪ੍ਰਾਜੈਕਟਾਂ ਦਾ... ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਸ਼ਹੀਦ ਯਾਦਗਾਰੀ ਸਾਲਾਨਾ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।