ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਢੋਲਵਾਹਾ ਸਕੂਲ ਵਿਖੇ ਕਰਵਾਈ ਲੇਖ ਰਚਨਾ
ਹਰਿਆਣਾ, 24 ਅਕਤੂਬਰ (ਹਰਮੇਲ ਸਿੰਘ ਖੱਖ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਭੂੰਗਾ ਵਲੋਂ ਝੋਨੇ ਦੀ ਪਰਾਲੀ ਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਨ ਦੇ ਮਾੜੇ ਪ੍ਰਭਾਵਾਂ ਸੰਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲਵਾਹਾ ਵਿਖੇ ਖੇਤੀਬਾੜੀ ਅਫ਼ਸਰ ਡਾ. ਸੰਦੀਪ ਸਿੰਘ ਵੜੈਚ ਦੀ ਅਗਵਾਈ ਹੇਠ ਸਰਕਲ ਇੰਚਾਰਜ ਮਨਦੀਪ ਕੌਰ ਨੇ ਬੱਚਿਆਂ ਦਾ ਲੇਖ ਮੁਕਾਬਲਾ ਕਰਾਇਆ।
ਹਰਿਆਣਾ, 24 ਅਕਤੂਬਰ (ਹਰਮੇਲ ਸਿੰਘ ਖੱਖ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਭੂੰਗਾ ਵਲੋਂ ਝੋਨੇ ਦੀ ਪਰਾਲੀ ਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਨ ਦੇ ਮਾੜੇ ਪ੍ਰਭਾਵਾਂ ਸੰਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲਵਾਹਾ ਵਿਖੇ ਖੇਤੀਬਾੜੀ ਅਫ਼ਸਰ ਡਾ. ਸੰਦੀਪ ਸਿੰਘ ਵੜੈਚ ਦੀ ਅਗਵਾਈ ਹੇਠ ਸਰਕਲ ਇੰਚਾਰਜ ਮਨਦੀਪ ਕੌਰ ਨੇ ਬੱਚਿਆਂ ਦਾ ਲੇਖ ਮੁਕਾਬਲਾ ਕਰਾਇਆ। ਇਸ ਦੌਰਾਨ ਮਨਦੀਪ ਕੌਰ ਖੇਤੀਬਾੜੀ ਵਿਸਥਾਰ ਅਫ਼ਸਰ ਜਨੌੜੀ ਨੇ ਹਾਜ਼ਰ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਗ ਲਾਉਣ ਨਾਲ ਨਾ ਸਿਰਫ਼ ਜ਼ਹਿਰੀਲਿਆਂ ਗੈ ਸਾਂ ਨਿਕਲਦੀਆਂ ਹਨ ਜੋ ਮਨੁੱਖ ਦੀ ਸਿਹਤ ਲਈ ਮਾੜੀਆਂ ਹੁੰਦੀਆਂ ਹਨ ਬਲਕਿ ਹੋਰ ਜੀਵ ਜੰਤੂਆਂ ਲਈ ਵੀ ਨੁਕਸਾਨਦੇਹ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਨਾਲ ਪੈਦਾ ਹੋਏ ਧੂੰਏਂ ਨਾਲ ਸੜਕੀ ਦੁਰਘਟਨਾਵਾਂ ਵਿਚ ਵੀ ਵਾਧਾ ਹੁੰਦਾ ਹੈ, ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਲੇਖ ਮੁਕਾਬਲੇ ਦੇ ਵਿਦਿਆਰਥੀਆਂ ਨੂੰ ਦਰਜਾਬੰਦੀ ਦੇਣ ਲਈ ਬਣਾਈ ਕਮੇਟੀ, ਜਿਸ ਵਿਚ ਡਾ. ਮਨਪ੍ਰੀਤ ਖੇਤੀਬਾੜੀ ਵਿਕਾਸ ਅਫ਼ਸਰ ਭੂੰਗਾ, ਸੁਖਵਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ ਭੂੰਗਾ ਨੇ ਪਹਿਲੇ, ਦੂਜੇ ਤੇ ਤੀਜੇ ਦਰਜੇ ਤੇ ਆਉਣ ਵਾਲੇ ਵਿਦਿਆਰਥੀਆਂ ਦੀ ਚੋਣ ਕੀਤੀ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਕੁਲਵਿੰਦਰ ਸਿੰਘ ਅਤੇ ਪਿੰਡ ਦੇ ਸਰਪੰਚ ਮੰਗਤ ਰਾਮ ਢੋਲਵਾਹਾ ਨੇ ਵਿਭਾਗ ਵਲੋਂ ਭੇਜੇ ਇਨਾਮ ਤਕਸੀਮ ਕੀਤੇ। ਇਸ ਮੌਕੇ ਲੈਕ. ਸੁਭਾਸ਼ ਨੇ ਬੱਚਿਆਂ ਵਿਚ ਅਜਿਹੇ ਮੁਕਾਬਲੇ ਕਰਵਾਉਣ ਵਾਸਤੇ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।