24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਵਿਧਾਇਕ ਰਾਜਾ ਵਲੋਂ ਮੈਡੀਕਲ ਸਟੋਰ ਮਾਲਕਾਂ ਨਾਲ ਮੀਟਿੰਗ

ਟਾਂਡਾ ਉੜਮੁੜ, 24 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਟਾਂਡਾ ਵਿਖੇ ਸੀ. ਐੱਮ.

ਅਜੀਤ ਡੈਸਕ 25-10-2026
ਟਾਂਡਾ ਉੜਮੁੜ, 24 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਟਾਂਡਾ ਵਿਖੇ ਸੀ. ਐੱਮ. ਓ. ਡਾ. ਜਤਿੰਦਰ ਸਿੰਘ ਦੀ ਦੇਖ-ਰੇਖ ਹੇਠ ਸ਼ਹਿਰ ਦੇ ਮੈਡੀਕਲ ਸਟੋਰ ਮਾਲਕਾ ਨਾਲ ਮੀਟਿੰਗ ਕੀਤੀ। ਇਸ ਮੌਕੇ ਡਰੱਗ ਇੰਸਪੈਕਟਰ ਮਨਪ੍ਰੀਤ ਸਿੰਘ ਤੇ ਥਾਣਾ ਮੁਖੀ ਟਾਂਡਾ ਅਮਰਜੀਤ ਕੌਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਵਿਧਾਇਕ ਜਸਵੀਰ ਰਾਜਾ ਨੇ ਮੈਡੀਕਲ ਸਟੋਰ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਵਿਅਕਤੀ ਨੂੰ ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈਆਂ ਨਾ ਵੇਚਣ। ਖ਼ਾਸ ਕਰਕੇ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਗੋਲੀਆਂ ਤੇ ਕੈਪਸੂਲ ਵੇਚਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ। ਇਸ ਦੌਰਾਨ ਵਿਧਾਇਕ ਨੇ ਸਿਵਲ ਹਸਪਤਾਲ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਨਸ਼ਾ ਛੱਡਣ ਲਈ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਹੁਣ ਦਵਾਈ ਹਸਪਤਾਲ ਵਿਚ ਹੀ ਖੁਆਈ ਜਾਵੇ। ਪਹਿਲਾਂ ਮਰੀਜ਼ਾਂ ਨੂੰ ਇਕ ਹਫ਼ਤੇ ਲਈ ਦਵਾਈ ਨਾਲ ਲਿਜਾਉਣ ਦੀ ਸਹੂਲਤ ਦਿੱਤੀ ਜਾਂਦੀ ਸੀ, ਪਰ ਹੁਣ ਇਹ ਬੰਦ ਕਰ ਦਿੱਤਾ ਹੈ । ਹੁਣ ਮਰੀਜ਼ ਉਸ ਦੀ ਨਿਰਧਾਰਿਤ ਖ਼ੁਰਾਕ ਹਸਪਤਾਲ ਵਿਚ ਹੀ ਦਿੱਤੀ ਜਾਵੇਗੀ ਤਾਂ ਜੋ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ। ਡਰੱਗ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਮੈਡੀਕਲ ਸਟੋਰ ਸੰਚਾਲਕਾਂ ਨੂੰ ਦਵਾਈਆਂ ਦੇ ਸਟਾਕ ਅਤੇ ਵਿਕਰੀ ਸੰਬੰਧੀ ਰਿਕਾਰਡ ਸਹੀ ਢੰਗ ਨਾਲ ਰੱਖਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਵਲੋਂ ਪਾਬੰਦੀਸ਼ੁਦਾ ਦਵਾਈਆਂ ਦੀ ਨਿਯਮਾਂ ਦੇ ਉਲਟ ਵਿਕਰੀ ਕਰਨ ਜਾਂ ਬਿਨਾਂ ਡਾਕਟਰ ਦੀ ਪਰਚੀ ਤੋਂ ਅਜਿਹੀਆਂ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮੈਡੀਕਲ ਸਟੋਰ ਮਾਲਕਾਂ ਨੇ ਵੀ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ । ਇਸ ਮੌਕੇ ਸਿਵਲ ਹਸਪਤਾਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਨਿਮਿਸ਼ਾ ਮਹਿਤਾ ਨੇ ਬੀਣੇਵਾਲ ਦੁਸਹਿਰਾ ਗਰਾਊਂਡ ਲਈ ਦਿੱਤੇ ਢਾਈ ਲੱਖ ਅਗਲੀ ਖ਼ਬਰ ਸਰਕਾਰੀ ਸਕੂਲ ਬੋਹਣ ’ਚ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਵਿਸ਼ੇ ਸੰਬੰਧੀ ਪੋਸਟਰ ਮੇਕਿੰਗ ਮੁਕਾਬਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।