24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੰਤ ਬਾਬਾ ਕਰਮ ਸਿੰਘ ਦੀ ਬਰਸੀ ਸੰਬੰਧੀ ਸਾਲਾਨਾ ਸਮਾਗਮ ਕੱਲ੍ਹ ਤੋਂ

ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਟਾਂਡਾ ਮਾਰਗ ’ਤੇ ਪੈਂਦੇ ਪਿੰਡ ਸਟਿਆਣਾ ਵਿਖੇ ਸ੍ਰੀਮਾਨ 108 ਸੰਤ ਬਾਬਾ ਕਰਮ ਸਿੰਘ ਦੀ 98ਵੀਂ ਬਰਸੀ ਸੰਬੰਧੀ ਸਾਲਾਨਾ ਸਮਾਗਮ 28 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਸਵ: ਗੱਜਾ ਸਿੰਘ ਰੰਧਾਵਾ ਦੇ ਪਰਿਵਾਰ ਨੇ ਦੱਸਿਆ ਕਿ ਸੰਤ ਬਾਬਾ ਕਰਮ ਸਿੰਘ ਦੀ ਸਾਲਾਨਾ ਬਰਸੀ ਨੂੰ ਲੈ ਕੇ 26 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੇ ਭੋਗ 28 ਅਕਤੂਬਰ ਨੂੰ ਪਾਏ ਜਾਣਗੇ।

ਅਜੀਤ ਡੈਸਕ 25-10-2026
ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਟਾਂਡਾ ਮਾਰਗ ’ਤੇ ਪੈਂਦੇ ਪਿੰਡ ਸਟਿਆਣਾ ਵਿਖੇ ਸ੍ਰੀਮਾਨ 108 ਸੰਤ ਬਾਬਾ ਕਰਮ ਸਿੰਘ ਦੀ 98ਵੀਂ ਬਰਸੀ ਸੰਬੰਧੀ ਸਾਲਾਨਾ ਸਮਾਗਮ 28 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਸਵ: ਗੱਜਾ ਸਿੰਘ ਰੰਧਾਵਾ ਦੇ ਪਰਿਵਾਰ ਨੇ ਦੱਸਿਆ ਕਿ ਸੰਤ ਬਾਬਾ ਕਰਮ ਸਿੰਘ ਦੀ ਸਾਲਾਨਾ ਬਰਸੀ ਨੂੰ ਲੈ ਕੇ 26 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੇ ਭੋਗ 28 ਅਕਤੂਬਰ ਨੂੰ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਭੋਗ ਪਾਏ ਜਾਣ ਤੋਂ ਬਾਅਦ ਕੀਰਤਨੀਏ ਜੱਥੇ ਤੇ ਢਾਡੀ ਜੱਥੇ ਸੰਗਤਾਂ ਨੂੰ ਗੁਰਬਾਣੀ ਗਾਇਨ ਕਰਕੇ ਗੁਰੂ ਦੇ ਚਰਨਾਂ ਨਾਲ ਜੋਡ਼ਨਗੇ। ਉਨ੍ਹਾਂ ਕਿਹਾ ਕਿ ਸੰਤਾਂ ਦੀ ਬਰਸੀ ਹਰ ਸਾਲ ਸਟਿਆਣਾ ਨਗਰ ਵਾਸੀਆਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਚਾਹ ਪਕੌਡ਼ਿਆਂ ਦਾ ਲੰਗਰ ਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਉਨ੍ਹਾਂ ਨੇ ਸੰਗਤਾਂ ਨੂੰ ਹੁੰਮ-ਹੁਮਾ ਕੇ ਸਮਾਗਮ ’ਚ ਸ਼ਿਰਕਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਡੀ. ਏ. ਵੀ. ਬੀ. ਐੱਡ ਕਾਲਜ ’ਚ 4 ਰੋਜ਼ਾ ‘ਪੰਜਾਬ ਯੂਨੀਵਰਸਿਟੀ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ- 2026’ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਦਾ ਸੰਗਰੂਰ ਵਿਖੇ ਧਰਨਾ 35ਵੇਂ ਦਿਨ ’ਚ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।