26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕਸ਼ਮੀਰ ਸਿੰਘ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਹਲਕਾ ਇੰਚਾਰਜ ਨਿਯੁਕਤ

ਦਸੂਹਾ, 25 ਅਕਤੂਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਬੀ.

ਅਜੀਤ ਡੈਸਕ 26-10-2026
ਦਸੂਹਾ, 25 ਅਕਤੂਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਸੁਰਜੀਤ ਸਿੰਘ ਕੈਰੇ ਵਲੋਂ ਕਸ਼ਮੀਰ ਸਿੰਘ ਨੂੰ ਬੀ. ਸੀ. ਵਿੰਗ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਪਾਰਟੀ ਆਗੂਆਂ ਨੇ ਕਸ਼ਮੀਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਮੂਹ ਆਗੂਆਂ ਅਤੇ ਵਰਕਰਾਂ ਦਾ ਆਪਸੀ ਤਾਲਮੇਲ ਬੇਹੱਦ ਜ਼ਰੂਰੀ ਹੈ। ਇਸ ਦੌਰਾਨ ਸੁਰਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਨਵੇਂ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਕਸ਼ਮੀਰ ਸਿੰਘ ਬੀ. ਸੀ. ਵਿੰਗ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਅਤੇ ਲੋਕਾਂ ਨਾਲ ਬਿਹਤਰ ਤਾਲਮੇਲ ਸਥਾਪਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਮਿਹਨਤ ਤੇ ਸਮਰਪਣ ਬਹੁਤ ਮਹੱਤਵਪੂਰਨ ਹੈ। ਸਾਰਿਆਂ ਨੂੰ ਮਿਲ ਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਜਥੇਬੰਦੀ ਦੇ ਵਿਸਥਾਰ ਲਈ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਨੀਲੂ, ਲਖਵਿੰਦਰ ਸਿੰਘ ਲੱਖੀ ਠੱਕਰ, ਦਵਿੰਦਰ ਸਿੰਘ ਕਾਹਲੋਂ, ਜਸਵਿੰਦਰ ਸਿੰਘ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਕੈਰੇ ਨੇ ਸੁਖਬੀਰ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਨਸ਼ਾ ਤਸਕਰੀ ਤੇ ਨਾਜਾਇਜ਼ ਮਾਈਨਿੰਗ ’ਤੇ ਨੱਥ ਪਾਉਣੀ ਜ਼ਰੂਰੀ-ਰਜਿੰਦਰ ਸਿੰਘ ਮਾਰਸ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।