ਪੰਜਾਬ-ਹਿਮਾਚਲ ਅੰਡਰ-19 ਵਾਲੀਬਾਲ ਟੂਰਨਾਮੈਂਟ ਕਰਵਾਇਆ
ਹੁਸ਼ਿਆਰਪੁਰ, 26 ਅਕਤੂਬਰ (ਬਲਜਿੰਦਰਪਾਲ ਸਿੰਘ)-ਸਪੋਰਟਸ ਕਲੱਬ ਵਲੋਂ ਪੰਜਾਬ-ਹਿਮਾਚਲ ਅੰਡਰ-19 ਵਾਲੀਬਾਲ ਟੂਰਨਾਮੈਂਟ ਕਰਵਾਇਆ। ਟੂਰਨਾਮੈਂਟ ਦੇ ਆਖ਼ਰੀ ਦਿਨ ਕਾਂਗਰਸੀ ਆਗੂ ਅਮਰਪਾਲ ਕਾਕਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਅਤੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ।
ਅਜੀਤ ਡੈਸਕ
27-10-2026