ਘੋਗਰਾ, 28 ਅਕਤੂਬਰ (ਆਰ. ਐੱਸ. ਸਲਾਰੀਆ)-ਪ੍ਰਧਾਨ ਹਰਦੀਪ ਸਿੰਘ ਰੰਧਾਵਾ ਅਤੇ ਏ. ਐੱਸ. ਆਈ ਜਗਦੇਵ ਸਿੰਘ ਨੂੰ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਰਾ ਕੈਪ. ਸੁਖਚੈਨ ਸਿੰਘ ਦਾ ਅਚਾਨਕ ਦਿਲ ਦੀ ਗਤੀ ਰੁਕ ਜਾਣ ਨਾਲ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 29 ਅਕਤੂਬਰ ਨੂੰ ਜੱਦੀ ਪਿੰਡ ਭਾਗੜਾਂ ਵਿਖੇ ਸਵੇਰੇ 11 ਵਜੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿਚ ਪਰਮਜੀਤ ਸਿੰਘ ਲਾਡੀ, ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਜੀਤ ਸਿੰਘ, ਜਤਿੰਦਰ ਸਿੰਘ, ਜਸਪਾਲ ਸਿੰਘ, ਸੰਦੀਪ ਸਿੰਘ, ਮਨਦੀਪ ਸਿੰਘ ਅਤੇ ਹੋਰ ਰਾਜਨੀਤਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।