ਵੱਖ-ਵੱਖ ਵਿਭਾਗਾਂ ਵਲੋਂ ਸੰਵੇਦਨਸ਼ੀਲ ਖੇਤਰਾਂ ’ਚ ਮੈਡੀਕਲ ਸਟੋਰਾਂ ਦੀ ਜਾਂਚ
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਨਸ਼ਿਆਂ ਦੀ ਰੋਕਥਾਮ ਅਤੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਤੇ ਦੁਰਵਰਤੋਂ ਨੂੰ ਰੋਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਹੁਸ਼ਿਆਰਪੁਰ ਪੁਲਿਸ, ਸਿਹਤ ਵਿਭਾਗ ਅਤੇ ਡਰੱਗ ਕੰਟਰੋਲ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਮੈਡੀਕਲ ਸਟੋਰਾਂ ਦੀ ਜਾਂਚ ਕਰਕੇ ਦਵਾਈਆਂ ਦੀ ਵਿਕਰੀ ਸਬੰਧੀ ਨਿਰਧਾਰਿਤ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।
ਨ
ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਜਾਂਚ ਕਰਦੇ ਹੋਏ ਅਧਿਕਾਰੀ। ਤਸਵੀਰ: ਹਮਸ਼ਾਇਨ ਸਟੂਡੀਓ
29-10-2026
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਨਸ਼ਿਆਂ ਦੀ ਰੋਕਥਾਮ ਅਤੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਤੇ ਦੁਰਵਰਤੋਂ ਨੂੰ ਰੋਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਹੁਸ਼ਿਆਰਪੁਰ ਪੁਲਿਸ, ਸਿਹਤ ਵਿਭਾਗ ਅਤੇ ਡਰੱਗ ਕੰਟਰੋਲ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਮੈਡੀਕਲ ਸਟੋਰਾਂ ਦੀ ਜਾਂਚ ਕਰਕੇ ਦਵਾਈਆਂ ਦੀ ਵਿਕਰੀ ਸਬੰਧੀ ਨਿਰਧਾਰਿਤ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਤੇ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਪੁਲਿਸ ਪ੍ਰਸ਼ਾਸਨ ਵੱਲੋਂ ਚਿੰਨ੍ਹਤ ਕੀਤੇ ਗਏ ਹੌਟਸਪੌਟ ਖੇਤਰਾਂ ਦੇ ਨੇੜੇ ਸਥਿਤ ਮੈਡੀਕਲ ਸਟੋਰਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਦਵਾਈਆਂ ਦੀ ਸੁਰੱਖਿਅਤ ਵਰਤੋਂ ਅਤੇ ਦਵਾਈਆਂ ਦੀ ਵਿਕਰੀ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਡਰੱਗ ਕੰਟਰੋਲ ਵਿਭਾਗ ਦੇ ਸਹਿਯੋਗ ਨਾਲ ਮੈਡੀਕਲ ਸਟੋਰਾਂ ਦੀ ਜਾਂਚ ਕਰਨ ਅਤੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਤੇ ਦੁਰਵਰਤੋਂ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਸੇ ਮੁਹਿੰਮ ਤਹਿਤ ਬੀਤੀ ਸ਼ਾਮ ਹੁਸ਼ਿਆਰਪੁਰ ਸ਼ਹਿਰ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਚਿੰਨ੍ਹਤ ਕੀਤੇ ਗਏ ਹੌਟਸਪੌਟ ਖੇਤਰਾਂ, ਖ਼ਾਸ ਕਰਕੇ ਬਜਵਾੜਾ ਅਤੇ ਬਹਾਦਰਪੁਰ ਇਲਾਕਿਆਂ ਵਿਚ ਪੁਲਿਸ ਅਤੇ ਡਰੱਗ ਕੰਟਰੋਲ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਥਾਣਾ ਸਦਰ ਅਤੇ ਪੁਲਿਸ ਥਾਣਾ ਸਿਟੀ ਹੁਸ਼ਿਆਰਪੁਰ ਦੀ ਪੁਲਿਸ ਵੱਲੋਂ ਡਰੱਗ ਕੰਟਰੋਲ ਅਫ਼ਸਰ ਗੁਰਜੀਤ ਸਿੰਘ ਰਾਣਾ ਦੇ ਸਹਿਯੋਗ ਨਾਲ ਕੁੱਲ ਪੰਜ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਡਰੱਗ ਕੰਟਰੋਲ ਅਫ਼ਸਰ ਗੁਰਜੀਤ ਸਿੰਘ ਰਾਣਾ ਨੇ ਦੱਸਿਆ ਕਿ ਜਾਂਚ ਦੌਰਾਨ ਕੁਝ ਆਮ ਨਿਯਮਾਂ ਦੀ ਉਲੰਘਣਾ ਸਾਹਮਣੇ ਆਈ ਹੈ। ਹਾਲਾਂਕਿ, ਜਾਂਚ ਦੇ ਸਮੇਂ ਕਿਸੇ ਵੀ ਮੈਡੀਕਲ ਸਟੋਰ ਤੋਂ ਨਸ਼ੇ ਦੀ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਨਹੀਂ ਮਿਲੀਆਂ। ਨਸ਼ਿਆਂ ਦੀ ਰੋਕਥਾਮ ਲਈ ਪ੍ਰਸ਼ਾਸਨਿਕ ਯਤਨਾਂ ਦੇ ਨਾਲ-ਨਾਲ ਲੋਕਾਂ ਦਾ ਸਹਿਯੋਗ ਵੀ ਬੇਹੱਦ ਮਹੱਤਵਪੂਰਨ ਹੈ।