30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕਾਰ ਤੇ ਮੋਟਰਸਾਈਕਲ ਵਿਚ ਟੱਕਰ ਦੌਰਾਨ ਨੌਜਵਾਨ ਦੀ ਮੌਤ

ਟਾਂਡਾ ਉੜਮੁੜ, 29 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਅੱਡਾ ਸਰਾਂ ਤੋਂ ਖੁੱਡਾ ਸੜਕ ’ਤੇ ਪਿੰਡ ਖੁਣ-ਖੁਣ ਕਲਾ ਨਜ਼ਦੀਕ ਅੱਜ ਸਵੇਰ ਸਮੇਂ ਵਾਪਰੇ ਇਕ ਸੜਕ ਹਾਦਸੇ ਵਿਚ ਕਾਰ ਤੇ ਮੋਟਰਸਾਈਕਲ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਪਹਿਚਾਣ ਸਾਜਨ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਨੰਗਲ ਖੁੰਗਾ ਵਜੋਂ ਹੋਈ।

ਹਾਦਸਾਗ੍ਰਸਤ ਕਾਰ ਤੇ ਮ੍ਰਿਤਕ ਦੀ ਫਾਈਲ ਫ਼ੋਟੋ। 30-10-2026
ਟਾਂਡਾ ਉੜਮੁੜ, 29 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਅੱਡਾ ਸਰਾਂ ਤੋਂ ਖੁੱਡਾ ਸੜਕ ’ਤੇ ਪਿੰਡ ਖੁਣ-ਖੁਣ ਕਲਾ ਨਜ਼ਦੀਕ ਅੱਜ ਸਵੇਰ ਸਮੇਂ ਵਾਪਰੇ ਇਕ ਸੜਕ ਹਾਦਸੇ ਵਿਚ ਕਾਰ ਤੇ ਮੋਟਰਸਾਈਕਲ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਪਹਿਚਾਣ ਸਾਜਨ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਨੰਗਲ ਖੁੰਗਾ ਵਜੋਂ ਹੋਈ। ਇਹ ਹਾਦਸਾ ਸਵੇਰੇ ਕਰੀਬ 8.30 ਵਜੇ ਉਸ ਸਮੇਂ ਵਾਪਰਿਆ ਜਦੋਂ ਸਾਜਨ ਸਿੰਘ ਪਿੰਡ ਨੰਗਲ ਖੁੰਗਾ ਤੋਂ ਦਸੂਹੇ ਆਪਣੇ ਰੋਜ਼ਾਨਾ ਦੇ ਕੰਮ ’ਤੇ ਜਾ ਰਿਹਾ ਸੀ। ਇਹ ਹਾਦਸਾ ਏਨਾ ਭਿਆਨਕ ਸੀ ਕਿ ਸਾਜਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਉਪਰੰਤ ਪੁਲਿਸ ਨੇ ਪਹੁੰਚ ਕੇ ਹਾਦਸਾ ਗ੍ਰਸਤ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਦੀ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਨੇ ਲਗਾਇਆ ਰੋਸ ਧਰਨਾ ਅਗਲੀ ਖ਼ਬਰ ਆਲ ਇੰਡੀਆ ਬੀ. ਐਸ. ਐਨ. ਐਲ. ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।